ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਰੇਲਵੇ ਸਟੇਸ਼ਨਾਂ ਤੇ ਹਸਪਤਾਲਾਂ ਸਮੇਤ ਸਾਰੀਆਂ ਜਨਤਕ ਥਾਵਾਂ ਤੋਂ ਆਵਾਰਾ ਕੁੱਤੇ 8 ਹਫ਼ਤਿਆਂ ਦੇ ਅੰਦਰ ਹਟਾਏ ਜਾਣ।

23

7November 2025 Aj Di Awaaj

National Desk ਦੇਸ਼ ਦੇ ਕਈ ਰਾਜਾਂ ਵਿੱਚ ਸੜਕਾਂ ਤੇ ਰਾਜਮਾਰਗਾਂ ’ਤੇ ਖੁੱਲ੍ਹੇਆਮ ਘੁੰਮ ਰਹੇ ਆਵਾਰਾ ਪਸ਼ੂਆਂ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਸਖ਼ਤ ਰਵੱਈਆ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਹਾਈਵੇਅ ਤੇ ਸੜਕਾਂ ’ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਤੁਰੰਤ ਹਟਾਇਆ ਜਾਵੇ।

ਦਰਅਸਲ, ਸ਼ੁੱਕਰਵਾਰ ਨੂੰ ਇਕ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਕਿ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਬੱਸ ਅੱਡਿਆਂ, ਖੇਡ ਕੰਪਲੈਕਸਾਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਤੇ ਹੋਰ ਅਜਿਹੇ ਪਸ਼ੂਆਂ ਨੂੰ ਤੁਰੰਤ ਹਟਾ ਕੇ ਸ਼ੈਲਟਰ ਹੋਮਾਂ ਵਿੱਚ ਭੇਜਿਆ ਜਾਵੇ।