ਅੰਮ੍ਰਿਤਸਰ –16 July 2025 AJ DI Awaaj
Punjab Desk : ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਨੂੰ ਤੀਜੇ ਦਿਨ ਲਗਾਤਾਰ ਤੀਜੀ ਵਾਰ ਈ-ਮੇਲ ਰਾਹੀਂ ਧਮ*ਕੀ ਮਿਲੀ ਹੈ, ਜਿਸ ਨਾਲ ਇਲਾਕੇ ‘ਚ ਚਿੰਤਾ ਅਤੇ ਦਹਿ*ਸ਼ਤ ਦਾ ਮਾਹੌਲ ਬਣ ਗਿਆ ਹੈ। ਤਾਜ਼ਾ ਈ-ਮੇਲ ਵਿੱਚ ਆ*ਰ.ਡੀ.ਐੱ*ਕਸ. ਰਾਹੀਂ ਧਮਾ*ਕਾ ਕਰਨ ਦੀ ਗੱਲ ਕਹੀ ਗਈ ਹੈ। ਇਹ ਈ-ਮੇਲ ਕਿਸੇ ਅਣਜਾਣੇ ਵਿਅਕਤੀ ਵੱਲੋਂ ਭੇਜੀ ਗਈ ਹੈ।
ਇਸ ਤੋਂ ਪਹਿਲਾਂ ਵੀ ਦੋ ਵਾਰ ਲੰਗਰ ਹਾਲ ਅਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਧਮ*ਕੀ ਦਿੱਤੀ ਗਈ ਸੀ। ਲਗਾਤਾਰ ਮਿਲ ਰਹੀਆਂ ਧਮ*ਕੀ*ਆਂ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜੇ ਕਰ ਦਿੱਤੇ ਹਨ।
ਧਮ*ਕੀ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਤੁਰੰਤ ਕਦਮ ਚੁੱਕਦੇ ਹੋਏ ਸਾਰੇ ਪ੍ਰਵੇਸ਼ ਦੁਆਰਾਂ, ਪਰਿਕਰਮਾ, ਲੰਗਰ ਹਾਲ ਅਤੇ ਸਰਾਇਆਂ ‘ਚ ਆਪਣੀ ਟਾਸਕ ਫੋਰਸ ਤਾਇਨਾਤ ਕਰ ਦਿੱਤੀ ਹੈ। ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ।
ਇਸਦੇ ਨਾਲ ਹੀ ਪੁਲਿਸ ਅਤੇ ਇੰਟੈਲੀਜੈਂਸ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸਥਾਨਕ ਪੁਲਿਸ ਨੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟੈਕਨੀਕਲ ਟੀਮਾਂ ਵੱਲੋਂ ਈ-ਮੇਲ ਨੂੰ ਟਰੇਸ ਕਰਨ ਦੀ ਕਾਰਵਾਈ ਜਾਰੀ ਹੈ।
SGPC ਪ੍ਰਧਾਨ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਸਚੇਤ ਹਨ ਅਤੇ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
