ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਰਾਜਪਾਲ ਕੋਲ ਫ਼ਾਈਲ ਭੇਜ ਦਿੱਤੀ ਹੈ। ਇਸ ਸੈਸ਼ਨ ਦੌਰਾਨ ਭਾਈ ਜੈਤਾ ਜੀ ਯਾਦਗਾਰ ਨੂੰ ਵਿਧਾਨ ਸਭਾ ਮੰਨਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

13

18November 2025 Aj Di Awaaj

Punjab Desk ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਦੇ ਮੌਕੇ ‘ਤੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਵਿਧਾਨ ਸਭਾ ਸਕੱਤਰੇਤ ਨੇ ਫ਼ਾਈਲ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭੇਜ ਦਿੱਤੀ ਹੈ।

ਰਾਜਪਾਲ ਵੱਲੋਂ 24 ਨਵੰਬਰ ਨੂੰ ਇਹ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇਣ ਤੋਂ ਬਾਅਦ, ਵਿਧਾਨ ਸਭਾ ਸਕੱਤਰੇਤ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ — ਜਿੱਥੇ ਇਹ ਸੈਸ਼ਨ ਹੋਣਾ ਹੈ — ਨੂੰ ਵਿਧਾਨ ਸਭਾ ਦਾ ਦਰਜਾ ਦੇਣ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ।

ਇਸ ਤਰ੍ਹਾਂ ਭਾਈ ਜੈਤਾ ਜੀ ਯਾਦਗਾਰ ਇੱਕ ਦਿਨ ਲਈ ਪੰਜਾਬ ਵਿਧਾਨ ਸਭਾ ਦਾ ਰੂਪ ਧਾਰ ਲਵੇਗੀ।

ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਨੇ ਰਾਜਪਾਲ ਨੂੰ ਫ਼ਾਈਲ ਭੇਜੇ ਜਾਣ ਦੀ ਪੁਸ਼ਟੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ 24 ਨਵੰਬਰ ਨੂੰ ਦੁਪਹਿਰ ਬਾਅਦ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿੱਚ ਕੇਵਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਸ਼ਹਾਦਤ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਸ਼ਨ ਕਾਲ, ਸਿਫ਼ਰ ਕਾਲ ਜਾਂ ਸਦਨ ਦੀ ਹੋਰ ਕੋਈ ਵੀ ਕਾਰਵਾਈ ਨਹੀਂ ਹੋਵੇਗੀ।

ਖਟਾਣਾ ਨੇ ਦੱਸਿਆ ਕਿ ਭਾਈ ਜੈਤਾ ਜੀ ਯਾਦਗਾਰ ਵਿੱਚ ਵਿਧਾਨ ਸਭਾ ਦੀ ਤਰਜ਼ ‘ਤੇ ਸੀਟਾਂ ਦੀ ਵ੍ਯਵਸਥਾ, ਪ੍ਰੈੱਸ ਗੈਲਰੀ ਅਤੇ ਸਰੋਤਿਆਂ ਲਈ ਵੱਖ-ਵੱਖ ਗੈਲਰੀਆਂ ਤਿਆਰ ਕੀਤੀਆਂ ਜਾਣਗੀਆਂ।