27 ਫਰਵਰੀ 2025 Aj Di Awaaj ਪੰਜਾਬ ਦੇ ਸਕੂਲੀ ਬੱਚਿਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ, ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। 1 ਮਾਰਚ ਤੋਂ ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ ਜਾਏਗਾ। ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ, ਸਾਰੇ ਸਰਕਾਰੀ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।
