ਗਰਮੀਆਂ ਦੀਆਂ ਛੁੱਟੀਆਂ ਮਗਰੋਂ ਨਵੇਂ ਸੈਸ਼ਨ ਦੇ ਪਹਿਲੇ ਦਿਨ ਮਚਿਆ ਹੜਕੰਪ, ਪੁਲਿਸ ਤੇ ਸੁਰੱਖਿਆ ਏਜੰਸੀਆਂ ਜਾਂਚ ਵਿੱਚ ਜੁਟੀਆਂ

4

01 July 2026 Aj Di Awaaj

Chandigarh Desk: ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਨਾਲ ਹੜਕੰਪ ਮਚ ਗਿਆ। ਸ਼ਹਿਰ ਦੇ ਕੇਂਦਰੀ ਵਿਦਿਆਲਿਆ ਸਮੇਤ ਕਈ ਸਕੂਲਾਂ ਨੂੰ ਇਹ ਧਮਕੀ ਭਰੇ ਸੁਨੇਹੇ ਭੇਜੇ ਗਏ, ਜਿਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ।

ਬੁੱਧਵਾਰ ਸਵੇਰੇ ਜਦੋਂ ਵਿਦਿਆਰਥੀ ਸਕੂਲ ਪਹੁੰਚ ਰਹੇ ਸਨ, ਉਸੇ ਸਮੇਂ ਸਕੂਲ ਪ੍ਰਬੰਧਨ ਨੂੰ ਧਮਕੀ ਵਾਲੀਆਂ ਈਮੇਲਾਂ ਮਿਲਣੀਆਂ ਸ਼ੁਰੂ ਹੋਈਆਂ। ਈਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਸੀ।

ਸੂਚਨਾ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਕੂਲਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਪੁਲਿਸ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਐਹਤਿਆਤ ਵਜੋਂ ਸਕੂਲਾਂ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।