ਮੋਗਾ, 12 ਮਈ 2025 Aj Di Awaaj
ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤੀਸਰਾ ਤਿੰਨ ਰੋਜਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਬੀ.ਡੀ.ਪੀ.ਓ. ਬਾਘਾਪੁਰਾਣਾ ਸ਼੍ਰੀ ਹਰੀ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮਾਸਟਰ ਰਿਸੋਰਸ ਪਰਸਨ, ਈ-ਪੰਚਾਇਤ ਓਪਰੇਟਰ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਾਂਝੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਟ੍ਰੇਨਿੰਗ ਕੈਂਪ ਵਿੱਚ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਏ.ਪੀ.ਓ ਮਗਨਰੇਗਾ, ਸਿੱਖਿਆ ਵਿਭਾਗ, ਐੱਸ.ਆਰ.ਐੱਲ.ਐੱਮ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਟ੍ਰੇਨਿੰਗ ਵਿੱਚ ਹਿੱਸਾ ਲਿਆ।
ਇਸ ਟਰੇਨਿੰਗ ਦੌਰਾਨ ਸ਼੍ਰੀਮਤੀ ਵੀਰਪਾਲ ਕੌਰ, ਸਰਬਜੀਤ ਕੌਰ ਮਾਸਟਰ ਰਿਸੋਰਸ ਪਰਸਨ ਐੱਸ.ਆਈ.ਆਰ.ਡੀ ਮੋਹਾਲੀ, ਸੁਖਵਿੰਦਰ ਸਿੰਘ ਨੋਡਲ ਅਫਸਰ, ਪੰਚਾਇਤ ਸਕੱਤਰ/ਗ੍ਰਾਮ ਸੇਵਕ, ਕਰਮਜੀਤ ਕੌਰ ਏ.ਪੀ.ਓ ਮਗਨਰੇਗਾ, ਸੰਦੀਪ ਸਿੰਘ ਬੀ.ਪੀ.ਐੱਮ ਐੱਸ.ਆਰ.ਐੱਲ.ਐੱਮ, ਸ਼੍ਰੀ ਦੇਵੀ ਪ੍ਰਸ਼ਾਦ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਾਘਾਪੁਰਾਣਾ, ਹਰਜਿੰਦਰ ਕੌਰ ਸਿਹਤ ਵਿਭਾਗ, ਕੋਮਲ ਬਾਂਸਲ ਸੁਪਰਵਾਈਜਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ ਇਲਾਵਾ ਅਰੁਣਦੀਪ ਸਿੰਘ ਚੰਦੀ ਡਾਟਾ ਐਂਟਰੀ ਓਪਰੇਟਰ ਆਦਿ ਹਾਜਰ ਰਹੇ।
