ਪ੍ਰਵਾਸੀਆਂ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ: ਬਠਿੰਡਾ ਪੁਲਿਸ

33

ਬਠਿੰਡਾ:16 Sep 2025 AJ DI Awaaj

Punjab Desk : ਸ਼ਹਿਰ ਵਿੱਚ ਪ੍ਰਵਾਸੀਆਂ ਖਿਲਾਫ਼ ਵਧ ਰਹੇ ਤਣਾਅ ਨੂੰ ਲੈ ਕੇ ਪੁਲਿਸ ਐਕਸ਼ਨ ‘ਚ ਆ ਗਈ ਹੈ। ਹਾਲ ਹੀ ‘ਚ ਅਮਰੀਕ ਸਿੰਘ ਰੋਡ ‘ਤੇ ਸਥਾਨਕ ਲੋਕਾਂ ਨੇ ਪ੍ਰਵਾਸੀ ਰੇਹੜੀਵਾਲਿਆਂ ਨੂੰ ਹਟਾਇਆ ਅਤੇ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਹ ਤਣਾਅ ਉਸ ਮਾਮਲੇ ਤੋਂ ਬਾਅਦ ਵਧਿਆ, ਜਿੱਥੇ ਹੁਸ਼ਿਆਰਪੁਰ ਵਿੱਚ ਇੱਕ ਪ੍ਰਵਾਸੀ ਵੱਲੋਂ ਬੱਚੇ ਦੇ ਕਤ*ਲ ਦੀ ਘਟਨਾ ਸਾਹਮਣੇ ਆਈ ਸੀ।

ਇਸ ਸਬੰਧੀ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਜੋ ਕੋਈ ਵੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੀ ਅਪੀਲ ਕੀਤੀ।

ਇਸਦੇ ਨਾਲ ਹੀ, ਐਸਪੀ ਨੇ ਪ੍ਰਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਧਮਕੀ ਜਾਂ ਪਰੇਸ਼ਾਨੀ ਹੋਵੇ, ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਪੁਲਿਸ ਉਨ੍ਹਾਂ ਦੀ ਪੂਰੀ ਸੁਰੱਖਿਆ ਅਤੇ ਸਹਾਇਤਾ ਕਰੇਗੀ।

ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਨਫ਼ਰਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ, ਅਤੇ ਸਮਾਜਕ ਇਕਤਾ ਨੂੰ ਕਾਇਮ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ।