ਨੈੱਟਬਾਲ ‘ਚ ਅੰਡਰ 19 ਸਾਲ ਮੁੰਡਿਆਂ ਦੇ ਜਬਰਦਸਤ ਮੁਕਾਬਲੇ

1

ਧਨੌਲਾ, 9 ਅਕਤੂਬਰ 2026 AJ DI Awaaj

Punjab Desk :   ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਥੇ ਪੀਐਮ ਸ੍ਰੀ ਸਸਸਸ (ਮੁੰਡੇ) ਵਿੱਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਨੈੱਟਬਾਲ ਅੰਡਰ 19 ਸਾਲ (ਲੜਕੇ) ਵਿੱਚ ਫਸਵੇਂ ਮੁਕਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਨੈੱਟਬਾਲ ਦੇ ਅੰਤਰ ਰਾਸ਼ਟਰੀ ਖਿਡਾਰੀ ਰਾਜਪਾਲ ਸਿੰਘ ਅਤੇ ਨੈੱਟਬਾਲ ਕੋਚ ਸੁਖਪਾਲ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੁਆਰਟਰ ਫਾਈਨਲ ਮੈਚਾਂ ਦੌਰਾਨ ਬਰਨਾਲਾ ਨੇ ਫਾਜ਼ਿਲਕਾ ਨੂੰ 24–4, ਮਾਨਸਾ ਨੇ ਜਲੰਧਰ ਨੂੰ 29–3, ਸ੍ਰੀ ਮੁਕਤਸਰ ਸਾਹਿਬ ਨੇ ਤਰਨਤਾਰਨ ਨੂੰ 32–23 ਅਤੇ ਲੁਧਿਆਣਾ ਨੇ ਪਟਿਆਲਾ ਨੂੰ 32–17 ਦੇ ਫਰਕ ਨਾਲ ਹਰਾ ਕੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਬਰਨਾਲਾ ਤੇ ਮਾਨਸਾ ਵਿਚਕਾਰ ਹੋਏ ਪਹਿਲੇ ਸੈਮੀਫਾਈਨਲ ਵਿੱਚ ਫਸਵੀਂ ਟੱਕਰ ਦੌਰਾਨ ਦੋਵੇਂ ਟੀਮਾਂ ਨੇ ਸ਼ਾਨਦਾਰ ਖੇਡ ਵਿਖਾਈ ਪਰ ਅਖੀਰ ਵਿੱਚ ਬਰਨਾਲਾ ਦੀ ਟੀਮ ਨੇ ਮਾਨਸਾ ਦੇ 36 ਅੰਕਾਂ ਮੁਕਾਬਲੇ 37 ਅੰਕ ਬਣਾ ਕੇ 1 ਗੋਲ ਦੇ ਅੰਤਰ ਨਾਲ ਜਿੱਤ ਹਾਸਲ ਕਰਦਿਆਂ ਫਾਈਨਲ ਵਿੱਚ ਥਾਂ ਬਣਾਈ ਹੈ। ਇਸ ਮੌਕੇ ਡੀ.ਐਸ.ਸੀ. ਮਾਨਸਾ ਅੰਮ੍ਰਿਤਪਾਲ ਸਿੰਘ, ਸਮਰਜੀਤ ਸਿੰਘ ਬੱਬੀ, ਵਿਕਾਸ ਗੋਇਲ, ਅਮਰਜੀਤ ਸਿੰਘ, ਕਮਲਦੀਪ ਸਿੰਘ, ਮਨਜਿੰਦਰ ਸਿੰਘ, ਰਾਜਵਿੰਦਰ ਕੌਰ, ਅਮਨਦੀਪ ਕੌਰ, ਬਲਕਾਰ ਸਿੰਘ, ਹਰਭਜਨ ਸਿੰਘ, ਗੁਰਦੀਪ ਸਿੰਘ, ਤਰਪਿੰਦਰ ਸਿੰਘ, ਸੁਰਜੀਤ ਕੌਰ, ਮਹਿੰਦਰ ਕੌਰ, ਗੁਰਚਰਨ ਸਿੰਘ ਬੇਦੀ, ਕੁਲਵਿੰਦਰ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ, ਅੰਮ੍ਰਿਤਪਾਲ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਕੌਰ, ਮਨਦੀਪ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ਼, ਕੋਚ ਅਤੇ ਖਿਡਾਰੀ ਮੌਜੂਦ ਸਨ।

ਫੋਟੋ ਕੈਪਸ਼ਨ : ਪੀਐਮ ਸ੍ਰੀ ਸਸਸਸ (ਮੁੰਡੇ) ਧਨੌਲਾ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਪਤਵੰਤੇ।