ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਿਤ

14

ਫਾਜਿਲਕਾ, 18 ਅਕਤੂਬਰ 2025 AJ DI Awaaj

Punjab Desk : ਵਧੀਕ ਜਿਲਾ ਮੈਜਿਸਟਰੇਟ ਡਾ. ਮਨਦੀਪ ਕੌਰ ਪੀਸੀਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ( ਪੁਰਾਣੀ ਸੀਆਰਪੀਸੀ 1973 ਦੀ ਧਾਰਾ 144 ) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ  ਜ਼ਿਲ੍ਹਾ ਫਾਜਿਲਕਾ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਗਰੀਨ ਪਟਾਕੇ ਹੀ ਚਲਾ ਸਕਦੀ ਹੈ ਅਤੇ ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ਤੇ ਪਾਬੰਦੀ ਲਗਾਈ ਜਾਂਦੀ ਹੈ|
ਹੁਕਮਾਂ ਅਨੁਸਾਰ, 20 ਅਕਤੂਬਰ, 2025 ਨੂੰ ਦੀਵਾਲੀ ਵਾਲੇ ਦਿਨ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। 5 ਨਵੰਬਰ 2025 ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਤੱਕ ਅਤੇ ਰਾਤ 9:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਹੁਕਮਾਂ ਅਨੁਸਾਰ, 25-26 ਦਸੰਬਰ, 2025 ਨੂੰ ਕ੍ਰਿਸਮਸ ਵਾਲੇ ਦਿਨ ਰਾਤ 11:55 ਵਜੇ ਤੋਂ 12:30 ਵਜੇ (ਅੱਧੀ ਰਾਤ) ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਇਸੇ ਤਰ੍ਹਾਂ, 31 ਦਸੰਬਰ, 2025 (ਸਾਲ ਦੇ ਅੰਤ) ਅਤੇ 1 ਜਨਵਰੀ, 2025 (ਨਵੇਂ ਸਾਲ ਦੀ ਸ਼ੁਰੂਆਤ) ਨੂੰ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਵਜੇ ਤੋਂ 12:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਨਿਰਧਾਰਤ ਸਮੇਂ ਤੋਂ ਇਲਾਵਾ ਕਿਸੇ ਵੀ ਸਮੇਂ ਪਟਾਕੇ ਚਲਾਉਣ ਦੀ ਮਨਾਹੀ ਹੋਵੇਗੀ।
ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 728 ਆਫ 2015 ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਸਿਰਫ ਗਰੀਨ ਪਟਾਕਿਆਂ ਦੀ ਹੀ ਆਗਿਆ ਦਿੱਤੀ ਗਈ ਹੈ | ਹੁਕਮਾਂ ਦੀ ਪਾਲਨਾ ਕਰਦੇ ਹੋਏ ਪਾਬੰਦੀ ਸ਼ੁਦਾ ਪਟਾਕਿਆਂ ਤੇ ਪਾਬੰਦੀ ਲਗਾਉਣ ਲਈ ਦਿਵਾਲੀ ਗੁਰਪੁਰਬ ਦੇ ਤਿਉਹਾਰ ਦੇ ਮੱਦੇ ਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ ਕਾਨੂੰਨੀ ਧਮਾਕੇ ਖੋਜ ਸਮਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ਨੂੰ ਰੋਕਣ ਲਈ ਲੁੜੀਂਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।