6 ਮਾਰਚ 2025 Aj Di Awaaj
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੋ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪਹਿਲਾ ਉਦਘਾਟਨ ਮੋਹਾਲੀ ਵਿੱਚ ਹੋਵੇਗਾ, ਜਿੱਥੇ ਉਹ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਨਗੇ। ਇਹ ਸਮਾਰੋਹ ਸਵੇਰੇ 10:30 ਵਜੇ ਮੋਹਾਲੀ ਦੇ ਸੈਕਟਰ 79 ਸਥਿਤ ਸੋਹਾਣਾ ਪੁਲਿਸ ਸਟੇਸ਼ਨ ਵਿਖੇ ਆਯੋਜਿਤ ਕੀਤਾ ਗਿਆ ਹੈ।
ਦੂਜਾ ਉਦਘਾਟਨ ਡੇਰਾਬੱਸੀ ਵਿੱਚ ਹੋਵੇਗਾ, ਜਿੱਥੇ ਮੁੱਖ ਮੰਤਰੀ ਦੁਪਹਿਰ 12 ਵਜੇ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰਖਣਗੇ। ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਨਵੇਂ ਮੈਡੀਕਲ ਇੰਸਟੀਚਿਊਟ ਦੀ ਸਥਾਪਨਾ ਕੀਤੀ ਜਾਵੇਗੀ।
