ਬਟਾਲਾ, 14 ਜੁਲਾਈ 2025 Aj DI Awaaj
Punjab Desk : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਵਿੱਢੀ ਗਈ ਹੈ, ਜਿਸਦੇ ਚੱਲਦਿਆਂ ਪਿੰਡ ਅਤੇ ਵਾਰਡ ਪੱਧਰ ‘ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ। ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨਾਂ ਨੂੰ ਪ੍ਰੇਰਿਤ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ- -ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਮੁਕਤੀ ਯਾਤਰਾ ਕੱਲ 15 ਜੁਲਾਈ ਨੂੰ ਮੁੜ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਸਬੰਧੀ ਅੱਜ ਉਨ੍ਹਾਂ ਵਲੋਂ ਨਸ਼ਾ ਮੁਕਤੀ ਮੋਰਚਾ ਦੇ ਕੁਆਰਡੀਨੇਟਰ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮੌਕੇ ਡੀ.ਐਸ.ਪੀ (ਨਾਰੋਕੈਟਿਸ) ਹਰੀਸ਼ ਬਹਿਲ, ਮਨਜੀਤ ਸਿੰਘ ਬੁਮਰਾਹ ਹਲਕਾ ਕੁਆਰਡੀਨੇਟਰ ਬਟਾਲਾ, ਦਵਿੰਦਰ ਸਿੰਘ ਹਲਕਾ ਕੁਆਰਡੀਨੇਟਰ ਸ੍ਰੀ ਹਰਗੋਬਿੰਦਪੁਰ ਸਾਹਿਬ, ਨਵ-ਨਿਯੁਕਤ ਵਾਈਸ ਕੋਆਰਡੀਨੇਟਰ ਨਮਨ ਲੂਥਰਾ, ਬਲਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਆਪੋ ਆਪਣੇ ਇਲਾਕੇ ਵਿੱਚ ਹੋਣ ਵਾਲੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਖਿਲਾਫ ਅਸੀਂ ਜ਼ਮੀਨੀ ਪੱਧਰ ‘ਤੇ ਇੱਕਜੁੱਟ ਨਾ ਹੋਏ ਤਾਂ ਇਸ ਦਾ ਨੁਕਸਾਨ ਸਾਡੀ ਨੌਜਵਾਨ ਪੀੜ੍ਹੀ ਨੂੰ ਝੱਲਣਾਪਵੇਗਾ। ਉਹਨਾਂ ਕਿਹਾ ਕਿ ਇਹ ਸਾਡਾ ਕਰਤਵ ਬਣ ਜਾਂਦਾ ਹੈ ਕਿ ਅਸੀਂ ਵੀ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਡੱਟ ਕੇ ਸਾਥ ਦੇਈਏ।
ਨਸ਼ਾ ਮੁਕਤੀ ਯਾਤਰਾ ਤਹਿਤ ਕੱਲ 15 ਜੁਲਾਈ ਨੂੰ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਦੇ ਪਿੰਡ ਪੁਰਾਣਾ ਵਿਖੇ ਸ਼ਾਮ 4 ਵਜੇ, ਧੁੱਪਸੜੀ ਵਿਖੇ ਸ਼ਾਮ 5 ਵਜੇ ਅਤੇ ਬੋਦੇ ਦੀ ਖੂਹੀ ਵਿਖੇ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਕੀਤੀ ਜਾਵੇਗੀ।
ਇਸੇ ਤਰਾਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਮੱਚਰਾਏ ਪੱਤੀ ਮਿੱਠਾਪੁਰ ਵਿਖੇ ਦੁਪਹਿਰ 1 ਵਜੇ, ਕਿਸ਼ਨਕੋਟ ਵਿਖੇ ਦੁਪਹਿਰ 1.45, ਚਾਓ ਚੱਕ ਵਿਖੇ ਦੁਪਹਿਰ 2.30 ਵਜੇ, ਕੌੜੇ ਵਿਖੇ 3.15 , ਸਿੱਧਵਾਂ ਵਿਖੇ 4 ਵਜੇ ਅਤੇ ਪਿੰਡ ਘੁਮਾਣ ਵਿਖੇ ਸ਼ਾਮ 4.45 ‘ਤੇ ਨਸ਼ਾ ਮੁਕਤੀ ਯਾਤਰਾ ਕੀਤੀ ਜਾਵੇਗੀ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਨਸ਼ਾ ਮੁਕਤੀ ਯਾਤਰਾ’ ਨਾਲ ਜੁੜਨ ਅਤੇ ਨਸ਼ੇ ਨੂੰ ਜੜੋ ਖਤਮ ਕਰਨ ਲਈ ਅੱਗੇ ਆ ਕੇ ਸਹਿਯੋਗ ਕਰਨ।
