ਅਜਨਾਲਾ 09 Feb 2026 AJ DI Awaaj
Punjab Desk : ਅਜਨਾਲਾ ਵਿੱਚ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਅਤੇ ਇੱਕ ਕਾਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਤਿੱਖੀ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚੱਕਨਾਚੂਰ ਹੋ ਗਿਆ ਅਤੇ ਵਾਹਨ ਨੂੰ ਭਾਰੀ ਨੁਕਸਾਨ ਪਹੁੰਚਿਆ।
ਹਾਦਸੇ ਦੌਰਾਨ ਕਾਰ ਵਿੱਚ ਸਵਾਰ ਲੋਕਾਂ ਦੀ ਕਿਸਮਤ ਚੰਗੀ ਰਹੀ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਗੱਡੀ ਚਲਾ ਰਹੇ ਨੌਜਵਾਨ ਨੂੰ ਮਾਮੂਲੀ ਸੱਟਾਂ ਆਈਆਂ ਹਨ।
ਕਾਰ ਚਾਲਕ ਦੇ ਰਿਸ਼ਤੇਦਾਰਾਂ ਮੁਤਾਬਕ, ਉਹ ਆਪਣੀ ਬੇਟੀ ਨੂੰ ਦਵਾਈ ਦਿਵਾ ਕੇ ਹਸਪਤਾਲ ਤੋਂ ਵਾਪਸ ਆ ਰਹੇ ਸਨ, ਜਦੋਂ ਰਸਤੇ ਵਿੱਚ ਰੇਤ ਨਾਲ ਭਰੀ ਟਰੈਕਟਰ ਟਰਾਲੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ।
ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਦਾ ਚਾਲਕ ਮੌਕੇ ਤੋਂ ਟਰਾਲੀ ਸਮੇਤ ਫਰਾਰ ਹੋ ਗਿਆ। ਭਾਵੇਂ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।














