ਸਮ੍ਰਿੱਧੀ ਹਾਈਵੇਅ ‘ਤੇ ਦਰ*ਦਨਾਕ ਹਾਦਸਾ, 5 ਦੀ ਮੌ*ਤ

29

ਮਹਾਰਾਸ਼ਟਰ 29 June 2026 AJ DI Awaaj

National Desk :  ਅਮਰਾਵਤੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਮ੍ਰਿੱਧੀ ਹਾਈਵੇਅ ‘ਤੇ ਇੱਕ ਭਿ*ਆਨਕ ਸੜਕ ਹਾ*ਦਸਾ ਵਾਪਰਿਆ। ਨਾਗਪੁਰ ਤੋਂ ਮੁੰਬਈ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬ*ਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।

ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿ*ਤਕਾਂ ਵਿੱਚ ਦੋ ਮਰਦ, ਦੋ ਔਰਤਾਂ ਅਤੇ ਇੱਕ ਛੋਟੀ ਬੱਚੀ ਸ਼ਾਮਲ ਹਨ। ਸਾਰੇ ਮ੍ਰਿ*ਤਕ ਚੰਦਰਪੁਰ ਦੇ ਇੱਕੋ ਪਰਿਵਾਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਹਾਦਸੇ ਤੋਂ ਬਾਅਦ ਸਮ੍ਰਿੱਧੀ ਹਾਈਵੇਅ ‘ਤੇ ਤੇਜ਼ ਰਫ਼ਤਾਰ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਸਵਾਲ ਉੱਠਣ ਲੱਗੇ ਹਨ। ਸਥਾਨਕ ਲੋਕਾਂ ਨੇ ਗਤੀ ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਨਿਗਰਾਨੀ ਵਧਾਉਣ ਦੀ ਮੰਗ ਕੀਤੀ ਹੈ।