ਕਾਨਪੁਰ:27 Aug 2026 AJ DI Awaaj
National Desk : ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਵੀਰਵਾਰ ਦੁਪਹਿਰ ਇੱਕ ਟ੍ਰੇਨਿੰਗ ਏਅਰਕ੍ਰਾਫਟ ਹਾ*ਦਸਾਗ੍ਰ*ਸਤ ਹੋ ਗਿਆ। ਗੰਗਾ ਕਿਨਾਰੇ ਨੱਥਾ ਪੁਰਵਾ ਪਿੰਡ ਨੇੜੇ ਵਾਪਰੇ ਇਸ ਹਾ*ਦਸੇ ਵਿੱਚ ਜਹਾਜ਼ ’ਚ ਸਵਾਰ ਦੋਵੇਂ ਪਾਇਲਟਾਂ ਦੀ ਮੌ*ਤ ਹੋ ਗਈ।
ਮ੍ਰਿ*ਤਕਾਂ ਦੀ ਪਛਾਣ ਗੁਜਰਾਤ ਦੇ ਇੰਸਟ੍ਰਕਟਰ ਸਚਿਨ ਭਾਟੀਆ ਅਤੇ ਕਰਨਾਟਕ ਦੇ ਟ੍ਰੇਨੀ ਪਾਇਲਟ ਅਭਿਸ਼ੇਕ ਪੁਜਾਰੀ ਵਜੋਂ ਦੱਸੀ ਗਈ ਹੈ।
ਉਡਾਣ ਭਰਨ ਤੋਂ ਕਰੀਬ 20 ਮਿੰਟ ਬਾਅਦ ਹਾ*ਦਸਾ
ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਟਵਿਨ-ਇੰਜਣ ਟ੍ਰੇਨਿੰਗ ਏਅਰਕ੍ਰਾਫਟ ਸੀ। ਜਹਾਜ਼ ਨੇ ਸਵੇਰੇ ਕਰੀਬ 11:30 ਵਜੇ ਟ੍ਰੇਨਿੰਗ ਸੈਂਟਰ ਤੋਂ ਉਡਾਣ ਭਰੀ ਸੀ। ਕਰੀਬ 20 ਮਿੰਟ ਬਾਅਦ ਵਾਪਸੀ ਦੌਰਾਨ ਇਹ ਹਾ*ਦਸੇ ਦਾ ਸ਼ਿਕਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਉਡਾਣ ਦੌਰਾਨ ਅਚਾਨਕ ਜ਼ੋਰਦਾਰ ਧ*ਮਾਕਾ ਹੋਇਆ, ਜਿਸ ਤੋਂ ਬਾਅਦ ਜਹਾਜ਼ ਬੇਕਾਬੂ ਹੋ ਕੇ ਜ਼ਮੀਨ ’ਤੇ ਡਿੱਗ ਗਿਆ। ਹਾਦ*ਸੇ ਤੋਂ ਬਾਅਦ ਮੌਕੇ ’ਤੇ ਧੂੰਆਂ ਅਤੇ ਏਅਰਕ੍ਰਾਫਟ ਦਾ ਮਲਬਾ ਫੈਲ ਗਿਆ।
ਇੱਕ ਦੀ ਮੌਕੇ ’ਤੇ, ਦੂਜੇ ਨੇ ਹਸਪਤਾਲ ’ਚ ਦਮ ਤੋੜਿਆ
ਹਾ*ਦਸੇ ਤੋਂ ਬਾਅਦ ਇੱਕ ਪਾਇਲਟ ਦੀ ਮੌਕੇ ’ਤੇ ਹੀ ਮੌ*ਤ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਹਾਲਤ ਵਿੱਚ ਮਲਬੇ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।
ਧ*ਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਪਿੰਡਾਂ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਇਲਾਕੇ ਨੂੰ ਘੇਰ ਲਿਆ।
ਹਾ*ਦਸੇ ਦੇ ਕਾਰਨਾਂ ਦੀ ਜਾਂਚ
ਅਧਿਕਾਰੀਆਂ ਵੱਲੋਂ ਹਾ*ਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਹਾਜ਼ ਵਿੱਚ ਧ*ਮਾਕਾ ਕਿਵੇਂ ਹੋਇਆ ਅਤੇ ਕੀ ਕਿਸੇ ਤਕਨੀਕੀ ਖ਼ਰਾਬੀ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦੇ ਅਸਲ ਕਾਰਨਾਂ ਬਾਰੇ ਅਧਿਕਾਰਤ ਰਿਪੋਰਟ ਦੀ ਉਡੀਕ ਹੈ।



















