ਮਰਦਮਸ਼ੁਮਾਰੀ-2027 ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ

35

ਮਾਨਸਾ, 18 ਮਾਰਚ 2026 AJ DI Awaaj

Punjab Desk :  ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ, ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀ ਯੋਗ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ ਵੱਲੋਂ ਮਰਦਮਸ਼ੁਮਾਰੀ-2027 ਦੇ ਮੱਦੇਨਜ਼ਰ ਮਰਦਮਸ਼ੁਮਾਰੀ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਵਿੱਚ ਸ਼ਿਰਕਤ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਵੱਲੋਂ ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ। ਇਸ ਨੂੰ ਨੇਪਰੇ ਚਾੜ੍ਹਨ ਲਈ ਸਭ ਨੂੰ ਮਿਲਕੇ ਸਹਿਯੋਗ ਦੇਣਾ ਚਾਹੀਦਾ ਹੈ।

ਸਿਖਲਾਈ ਦੌਰਾਨ ਮਰਦਮਸ਼ੁਮਾਰੀ ਵਿਭਾਗ ਪੰਜਾਬ ਤੋਂ ਮਾਸਟਰ ਟ੍ਰੇਨਰ ਸ਼੍ਰੀ ਗੁਲਸ਼ਨ ਕਸ਼ਯਪ ਅਤੇ ਸ਼੍ਰੀ ਲਵਦੀਪ ਸਿੰਘ ਵੱਲੋਂ ਜ਼ਿਲ੍ਹਾ ਪੱਧਰ ‘ਤੇ ਸਮੂਹ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰਦਮਸ਼ੁਮਾਰੀ ਦਾ ਕੰਮ ਦੋ ਪੜਾਅ ਵਿੱਚ ਕੀਤਾ ਜਾਵੇਗਾ ਜਿਸ ਤਹਿਤ ਪਹਿਲੇ ਪੜਾਅ ਵਿੱਚ ਮਕਾਨ ਸੂਚੀਕਰਣ ਅਤੇ ਦੂਜੇ ਪੜਾਅ ਵਿਚ ਆਬਾਦੀ ਦੀ ਗਿਣਤੀ ਕੀਤੀ ਜਾਵੇਗੀ।

ਮਰਦਮਸ਼ੁਮਾਰੀ-2027 ਦਾ ਕੰਮ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਵੱਲੋਂ HLO CENSUS ਐਪ ਵਿੱਚ ਡਿਜ਼ੀਟਲ ਮੋਡ ਰਾਹੀਂ ਕੀਤਾ ਜਾਵੇਗਾ।

ਸਿਖਲਾਈ ਵਿੱਚ ਜ਼ਿਲ੍ਹੇ ਦੇ ਚਾਰਜ ਅਫ਼ਸਰ, ਕੋਆਰਡੀਨੇਟਰਾਂ, ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ ਅਤੇ ਹੋਰ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ।