ਝੋਨੇ ਦੀ ਮਸ਼ੀਨੀ ਲਵਾਈ ਲਈ ਕੇਵੀਕੇ ਸੰਗਰੂਰ ਵੱਲੋਂ ਸਿਖਲਾਈ ਪ੍ਰੋਗਰਾਮ

9

ਵਾਨੀਗੜ੍ਹ/ਸੰਗਰੂਰ, 30 ਜੁਲਾਈ 2025 AJ DI Awaaj

Punjab Desk – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਆਰਗੇਨਾਈਜੇਸ਼ਨ (ਐਫ ਏ ਓ) ਨਾਲ ਮਿਲ ਕੇ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ ਪਿੰਡ ਫਤਿਹਗੜ ਛੰਨਾ ਵਿਖੇ ਝੋਨੇ ਦੀ ਮਸ਼ੀਨੀ ਲਵਾਈ ਸਬੰਧੀ ਇੱਕ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਡਾ ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਮਸ਼ੀਨੀ ਲਵਾਈ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਸਮੇਂ ਲੇਬਰ ਦੀ ਘਾਟ ਦੇ ਮੱਦੇਨਜ਼ਰ ਝੋਨੇ ਦੀ ਮਸ਼ੀਨੀ ਲਵਾਈ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਝੋਨੇ ਵਿੱਚ ਲੋੜ ਅਨੁਸਾਰ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਝੋਨੇ ਦੇ ਮੱਧਰੇ ਬੂਟਿਆਂ ਦੀ ਬਿਮਾਰੀ ਸਬੰਧੀ ਵੀ ਜਾਗਰੂਕ ਕੀਤਾ।

ਡਾ ਰੁਕਿੰਦਰਪ੍ਰੀਤ ਸਿੰਘ (ਸਹਾਇਕ ਪ੍ਰੋਫੈਸਰ) ਫਸਲ ਵਿਗਿਆਨ ਨੇ ਝੋਨੇ ਦੀ ਮੈਟ ਟਾਈਪ ਨਰਸਰੀ ਅਤੇ ਮਸ਼ੀਨੀ ਲਵਾਈ ਨੂੰ ਸਫਲ ਬਣਾਉਣ ਲਈ ਜ਼ਰੂਰੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਝੋਨੇ ਵਿੱਚ ਸੁਚੱਜੇ ਖਾਦ ਅਤੇ ਨਦੀਨ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਝੋਨੇ ਵਿੱਚ ਜ਼ਿੰਕ ਅਤੇ ਲੋਹੇ ਦੀ ਘਾਟ ਦੇ ਲੱਛਣਾਂ ਅਤੇ ਇਲਾਜ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਸਹਿਤ ਚਰਚਾ ਕੀਤੀ। ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਿਲ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀ ਸਾਹਿਤ ਵੰਡਿਆ ਗਿਆ। ਅਖੀਰ ਵਿੱਚ ਝੋਨੇ ਦੀ ਮਸ਼ੀਨੀ ਲਵਾਈ ਦੇ ਖੇਤਾਂ ਦਾ ਦੌਰਾ ਕੀਤਾ ਗਿਆ।