ਈ-ਡੀ ਏ ਆਰ ਪ੍ਰੋਜੈਕਟ ਬਾਰੇ ਸਿਖਲਾਈ ਸੈਸ਼ਨ ਕਰਵਾਇਆ

47

ਬਰਨਾਲਾ, 22 ਅਗਸਤ 2025 Aj Di Awaaj
Punjab Desk: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਸਿਖਲਾਈ ਸੈਸ਼ਨ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਹਾਜ਼ਰੀਨ ਨੂੰ ਸਾਫਟਵੇਅਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵੱਲੋਂ ਸਮੂਹ ਥਾਣਾ ਮੁਖੀਆਂ ਨੂੰ ਪ੍ਰੋਜੈਕਟ ਨੂੰ ਲਾਗੂ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਐਨ.ਆਈ.ਸੀ. ਸਟਾਫ ਵੱਲੋਂ ਸਮੂਹ ਥਾਣਾ ਮੁਖੀਆਂ ਨੂੰ ਡੀ.ਏ.ਆਰ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੇ ਅਧੀਨ ਆਉਂਦੇ ਤਫਤੀਸ਼ੀ ਅਫ਼ਸਰਾਂ ਦੀ ਈ-ਡੀ.ਏ.ਆਰ ਆਈ.ਡੀ. ਬਣਾਉਣ ਲਈ ਵੀ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੀ ਸਿੱਧੇ ਤੌਰ ‘ਤੇ ਬਣਾਈ ਗਈ ਈ- ਡੀ.ਏ.ਆਰ  ਆਈ.ਡੀ. ਨੂੰ ਪੁਲਿਸ ਵੱਲੋਂ ਬਣਾਈ ਗਈ ਆਈ.ਡੀ. ਨਾਲ ਲਿੰਕ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮੈਡੀਕਲ ਅਫ਼ਸਰਾਂ ਨੂੰ ਸੜਕ ਹਾਦਸਿਆਂ ਦੌਰਾਨ ਹਸਪਤਾਲ ਵਿੱਚ ਦਾਖਲ ਹੋਣ ਮਰੀਜ਼ਾਂ ਦੀ ਈ- ਡੀ.ਏ.ਆਰ ਆਈ.ਡੀ. ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਐਨ.ਆਈ.ਸੀ. ਵੱਲੋਂ ਮੈਡੀਕਲ ਅਫ਼ਸਰਾਂ ਨੂੰ ਈ-ਡਾਰ ਆਈ.ਡੀ. ਵਿੱਚ ਮਰੀਜ਼ਾਂ ਦਾ ਇੰਦਰਾਜ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ।
ਟ੍ਰਾਂਸਪੋਰਟ ਵਿਭਾਗ ਦੇ ਸਹਾਇਕ ਟਰਾਂਸਪੋਰਟ ਅਫ਼ਸਰ ਬਰਨਾਲਾ ਵੱਲੋਂ ਸਮੂਹ ਥਾਣਾ ਮੁਖੀਆਂ ਨੂੰ ਮੈਡੀਕਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਹਰ ਇੱਕ ਸੜਕ ਹਾਦਸੇ ਦੀ ਰਿਪੋਰਟ ਈ-ਡਾਰ ਪ੍ਰੋਜੈਕਟ ਵਿੱਚ ਇੰਦਰਾਜ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਐਨ.ਐਚ.ਏ.ਆਈ. ਦੇ ਨੁਮਾਇੰਦਿਆਂ ਨੂੰ ਈ-ਡੀ.ਏ.ਆਰ ਆਈ ਡੀ ਬਣਾਉਣ ਅਤੇ ਵਰਤਣ ਸਬੰਧੀ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਐੱਸ ਪੀ ਰਾਜੇਸ਼ ਛਿੱਬਰ, ਏ ਡੀ ਟੀ ਓ ਜਸ਼ਨਜੋਤ ਸਿੰਘ ਅਤੇ ਵੱਖ ਵੱਖ ਵਿਭਾਗ ਮੁਖੀ ਹਾਜ਼ਰ ਸਨ।
ਇਸ ਮੌਕੇ ਐਨ.ਆਈ.ਸੀ ਬਰਨਾਲਾ ਤੋਂ ਸ੍ਰੀ ਜੋਨੀ( ਡੀ. ਆਈ.ਓ), ਮੰਜੂ ਪੰਵਾਰ (ਡੀ.ਆਈ.ਏ) ਤੇ ਕਰਨਵੀਰ ਸਿੰਘ (ਡੀ.ਆਰ.ਐਮ ) ਵਲੋਂ ਟ੍ਰੇਨਿੰਗ ਦਿੱਤੀ ਗਈ।