September 02,2026 Aj Di Awaaj
International Desk: ਨੇਪਾਲ ਦੇ ਚਿਲਿਮੇ ਇਲਾਕੇ ਵਿੱਚ ਟਨਲ ਅੰਦਰ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਰੈਸਕਿਊ ਆਪਰੇਸ਼ਨ ਜੰਗੀ ਪੱਧਰ ’ਤੇ ਜਾਰੀ ਹੈ। ਮੁਸ਼ਕਲ ਹਾਲਾਤਾਂ ਦੇ ਬਾਵਜੂਦ ਰਾਹਤ ਅਤੇ ਬਚਾਅ ਟੀਮਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਦੇ ਇਸ ਮਿਸ਼ਨ ਵਿੱਚ ਭਾਰਤੀ ਰੈਸਕਿਊ ਟੀਮ ਵੀ ਪੂਰੀ ਤਨਦੇਹੀ ਨਾਲ ਜੁਟੀ ਹੋਈ ਹੈ। ਟੀਮ ਵੱਲੋਂ ਸਥਾਨਕ ਬਚਾਅ ਦਲਾਂ ਨਾਲ ਮਿਲ ਕੇ ਟਨਲ ਵਿੱਚ ਫਸੇ ਲੋਕਾਂ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ।


















