ਪੰਜਾਬ ਵਿੱਚ ਦੋ ਵੱਖ-ਵੱਖ ਸੜਕ ਹਾਦਸੇ, ਇੱਕ ਦੀ ਮੌ*ਤ ਤੇ ਕਈ ਜ਼*ਖਮੀ

24

ਚੰਡੀਗੜ੍ਹ 15 May 2026 AJ DI Awaaj

Chandigarh Desk :   ਚੰਡੀਗੜ੍ਹ ਨੇੜੇ ਜ਼ੀਰਕਪੁਰ ਦੇ ਛੱਤ ਲਾਈਟ ਚੌਕ ਕੋਲ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਨਾਲੀ ਤੋਂ ਦਿੱਲੀ ਜਾ ਰਹੀ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ। ਹਾਦਸੇ ਵਿੱਚ ਕਰੀਬ 20 ਤੋਂ 22 ਯਾਤਰੀ ਜ਼*ਖਮੀ ਹੋ ਗਏ।

ਚਸ਼ਮਦੀਦਾਂ ਮੁਤਾਬਕ ਟਰੱਕ ਜ਼ੀਰਕਪੁਰ ਤੋਂ ਪਟਿਆਲਾ ਵੱਲ ਜਾ ਰਿਹਾ ਸੀ ਜਦੋਂ ਉਸ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬੱਸ ਪਲਟ ਗਈ ਅਤੇ ਕਈ ਯਾਤਰੀ ਅੰਦਰ ਫਸ ਗਏ। ਇੱਕ ਨੌਜਵਾਨ ਬੱਸ ਹੇਠਾਂ ਦੱਬ ਗਿਆ, ਜਿਸ ਦਾ ਹੱਥ ਬੁਰੀ ਤਰ੍ਹਾਂ ਕੁ*ਚਲਿਆ ਗਿਆ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਪੁਲਿਸ ਅਤੇ ਸਥਾਨਕ ਲੋਕਾਂ ਨੇ ਰਾਹਤ ਕਾਰਜ ਸ਼ੁਰੂ ਕੀਤੇ। ਜ਼*ਖਮੀਆਂ ਨੂੰ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਦਕਿ ਗੰਭੀਰ ਜ਼*ਖਮੀਆਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਹਾਦਸੇ ਕਾਰਨ ਕਰੀਬ ਦੋ ਘੰਟੇ ਤੱਕ ਟ੍ਰੈਫਿਕ ਜਾਮ ਰਿਹਾ। ਬਾਅਦ ਵਿੱਚ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਇਆ ਗਿਆ ਅਤੇ ਆਵਾਜਾਈ ਮੁੜ ਬਹਾਲ ਹੋਈ।

ਇਸ ਤੋਂ ਇਲਾਵਾ ਘੱਗਾ ਨੇੜੇ ਵੀ ਇੱਕ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜੈਪੁਰ ਤੋਂ ਚੰਡੀਗੜ੍ਹ ਜਾ ਰਹੀ ਬੱਸ ਸਵੇਰੇ ਕਰੀਬ 3 ਵਜੇ ਅਤਾਲਾਂ ਮੋੜ ਕੋਲ ਪਲਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ*ਤ ਹੋ ਗਈ, ਜਦਕਿ ਦਰਜਨ ਦੇ ਕਰੀਬ ਯਾਤਰੀ ਜ਼*ਖਮੀ ਹੋਏ ਹਨ। ਬੱਸ ਵਿੱਚ ਬੱਚੇ ਵੀ ਸਵਾਰ ਸਨ।