ਜਲੰਧਰ: 30 Sep 2026 AJ DI Awaaj
Punjab Desk : ਪਰਾਗਪੁਰ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ’ ਮਹਾਂਰੈਲੀ ਦੌਰਾਨ ਦੋ ਪਾਰਟੀ ਵਰਕਰਾਂ ਦੀ ਮੌ*ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਵਿਨੋਦ ਕੁਮਾਰ ਵਜੋਂ ਦੱਸੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਵੱਲੋਂ ਦੋਵਾਂ ਦੀ ਪੂਰੀ ਪਛਾਣ ਅਤੇ ਮੌਤ ਦੇ ਕਾਰਨਾਂ ਸਬੰਧੀ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਬੁੱਧਵਾਰ ਦੁਪਹਿਰ ਕਰੀਬ 1:23 ਵਜੇ ਰੈਲੀ ਵਿੱਚ ਪਹੁੰਚੇ ਇੱਕ ਵਰਕਰ ਦੀ ਗੇਟ ’ਤੇ ਚੈਕਿੰਗ ਦੌਰਾਨ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਡਿੱਗ ਪਿਆ। ਸੁਰੱਖਿਆ ਕਰਮਚਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ CPR ਕੀਤੀ। ਇਸ ਤੋਂ ਬਾਅਦ ਮੈਡੀਕਲ ਟੀਮ ਨੇ ਉਸ ਨੂੰ ਐਂਬੂਲੈਂਸ ਰਾਹੀਂ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌ*ਤ ਹੋ ਗਈ।
ਇਸੇ ਦੌਰਾਨ ਇੱਕ ਹੋਰ ਵਰਕਰ ਦੀ ਵੀ ਮੌ*ਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੋਵਾਂ ਦੀ ਮੌ*ਤ ਦਾ ਕਾਰਨ ਮੁੱਢਲੇ ਤੌਰ ’ਤੇ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ, ਜਦਕਿ ਅੰਤਿਮ ਮੈਡੀਕਲ ਪੁਸ਼ਟੀ ਦੀ ਉਡੀਕ ਹੈ।
ਸਟੇਜ ਤੋਂ ਦਿੱਤੀ ਗਈ ਸ਼ਰਧਾਂਜਲੀ
ਰੈਲੀ ਦੇ ਮੰਚ ਤੋਂ ਭਾਜਪਾ ਆਗੂਆਂ ਵੱਲੋਂ ਦੋਵਾਂ ਮ੍ਰਿ*ਤਕ ਵਰਕਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਮ੍ਰਿ*ਤਕਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।
ਫਿਲਹਾਲ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਮਾਮਲੇ ਸਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਮੈਡੀਕਲ ਜਾਂਚ ਤੋਂ ਬਾਅਦ ਹੋਵੇਗੀ।



















