ਡੇਂਗੂ ਮੁਹਿੰਮ ਹੇਠ ਇਮਾਰਤਾਂ ਤੇ ਨਰਸਰੀਆਂ ‘ਚ ਜਾਗਰੂਕਤਾ ਚਲਾਈ – ਸਿਵਲ ਸਰਜਨ

26

ਤਰਨ ਤਾਰਨ, 08 ਅਗਸਤ 2025 AJ DI Awaaj

Punjab Desk : ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਅਤੇ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਲੋਂ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਇਮਾਰਤਾ ਦੀ ਉਸਾਰੀ ਅਤੇ ਬੁਟਿਆਂ ਦੀਆਂ ਨਰਸਰੀਆਂ ਵਿਖ਼ੇ ਜਾਗਰੂਕ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਚਲਾਈ ਜਾ ਰਹੀ ‘ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ’ ਮੁਹਿੰਮ ਤਹਿਤ ਇਸ ਹਫਤੇ ਸਿਹਤ ਕਰਮੀਆਂ ਵੱਲੋਂ ਇਮਾਰਤਾ ਦੀ ਉਸਾਰੀ ਅਤੇ ਬੁਟਿਆਂ ਦੀਆਂ ਨਰਸਰੀਆਂ ਵਿਖ਼ੇ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਗਈ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆਂ ਕਿ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਥਕਾਵਟ ਜਾਂ ਫਿਰ ਸਰੀਰ ਉੱਤੇ ਕਿਸੇ ਤਰ੍ਹਾਂ ਦੇ ਚੁਕੱਤੇ ਨਜ਼ਰ ਆਉਂਦੇ ਹਨ, ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆ ਕੇ ਆਪਣਾ ਮੁਆਇਨਾ ਕਰਵਾਏ। ਜ਼ਿਲ੍ਹਾ ਐਪਿਡਮੋਲੋਜਿਸਟ ਡਾ. ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਨੇ ਦੱਸਿਆ ਕਿ ਹਰ ਇਕ ਵਿਅਕਤੀ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਯਕੀਨੀ ਬਣਾਵੇ।
ਉਹਨਾਂ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਪ੍ਰਬੰਧਕੀ  ਦਫਤਰਾਂ ਵਿਖ਼ੇ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ। ਉਹਨਾਂ ਕਿਹਾ ਕਿ ਲੋਕ ਘਰਾਂ ਦੇ ਵਿੱਚ ਰੱਖੀਆਂ ਫਰਿਜਾਂ ਦੀਆਂ ਟਰੇਆਂ, ਕੂਲਰਾਂ, ਗਮਲਿਆਂ, ਟਾਇਰਾਂ ਦੀ ਰੋਜਾਨਾ ਜਾਂਚ ਕਰਨ  ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਇਹਨਾਂ ਵਿੱਚ ਪਾਣੀ ਇਕੱਠਾ ਨਾ ਹੋਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਜਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਜਿਲਾ ਐਪੀਡਿਮੋਲਜਿਸਟ ਡਾ. ਰਾਘਵ ਗੁਪਤਾ, ਡਾ. ਅਵਲੀਨ ਕੌਰ,  ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਇਜ਼ਰ ਗੁਰਦੇਵ ਸਿੰਘ ਢਿਲੋਂ, ਜਸਪਿੰਦਰ ਸਿੰਘ, ਪਰਦੀਪ ਸਿੰਘ ਅਤੇ ਮਨਜਿੰਦਰ ਸਿੰਘ ਆਦਿ ਮੌਜੂਦ ਰਹੇ।