ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
– ਸਿਹਤ ਵਿਭਾਗ ਵੱਲੋਂ 70 ਸਾਲ ਤੋਂ ਉਪਰ ਹਰੇਕ ਵਿਅਕਤੀ ਨੂੰ ਆਪਣਾ ਆਯੂਸ਼ਮਾਨ ਭਾਰਤ ਕਾਰਡ ਬਨਾਉਣ ਦੀ ਅਪੀਲ
ਹੁਣ ਤੱਕ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 70 ਸਾਲ ਤੋਂ ਵੱਧ ਉਮਰ ਦੇ 971 ਵਿਅਕਤੀਆਂ ਦੇ ਕਾਰਡ ਬਨਾਏ ਗਏ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 3 ਜਨਵਰੀ 2025: Aj Di Awaaj
ਪੰਜਾਬ ਸਰਕਾਰ ਪੰਜਾਬ ਨਿਵਾਸੀਆਂ ਲਈ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਕਰਵਾਉਣ ਦੇ ਨਾਲ ਨਾਲ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੰਨਜੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਪਹਿਲਾਂ ਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਖ ਵੱਖ ਕੈਟਾਗਿਰੀਆਂ ਨੂੰ 5 ਲੱਖ ਰੁਪਏ ਤੱਕ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾ ਰਹੀ ਹੈ। ਹੁਣ ਪਿਛਲੇ ਕੁਝ ਸਮੇਂ ਤੋਂ ਸਰਕਾਰ ਵੱਲੋਂ ਪੰਜਾਬ ਦੇ 70 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਉਹ ਆਪਣਾ ਅਧਾਰ ਕਾਰਡ ਲੈਜਾ ਕੇ ਕਿਸੇ ਵੀ ਸਰਕਾਰੀ ਹਸਪਤਾਲ, ਕੰਮਿਊਨਟਰੀ ਹੈਲਥ ਸੈਂਟਰ ਵਿਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਵਾ ਸਕਦੇ ਹਨ ਅਤੇ ਇਸ ਯੋਜਨਾ ਦਾ ਲਾਭ ਉਠਾ ਸਕਦਾ ਹਨ।ਉਹਨਾਂ ਦੱਸਿਆ ਕਿ ਸਰਕਾਰ ਦਾ ਬਜੁਰਗਾਂ ਲਈ ਇਹ ਬਹੁਤ ਵਧੀਆਂ ਉਪਰਾਲਾ ਹੈ, ਹੁਣ 70 ਸਾਲਾਂ ਤੋਂ ਉਪਰ ਸਾਰੇ ਬਜ਼ੁਰਗ ਆਪਣਾ 5 ਲੱਖ ਤੱਕ ਦਾ ਇਲਾਜ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਤੋਂ ਮੁਫ਼ਤ ਕਰਵਾ ਸਕਣਗੇ।
ਇਸ ਯੋਜਨਾ ਅਧੀਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ 971 ਵਿਅਕਤੀਆਂ ਦੇ ਕਾਰਡ ਬਨਾਏ ਜਾ ਚੁੱਕੇ ਹਨ ਅਤੇ ਅਤੇ ਵੱਖ ਵੱਖ ਹਸਪਤਾਲਾਂ ਤੋਂ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ। ਉਹਨਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਪਰਿਵਾਰ ਦੇ 70 ਸਾਲ ਤੋਂ ਉਪਰ ਦੇ ਵਿਅਕਤੀ ਆਪਣਾ ਆਧਾਰ ਕਾਰਡ ਲਿਜਾ ਕੇ ਕਿਸੇ ਵੀ ਸਿਵਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਆਯੂਸ਼ਮਾਨ ਕਾਰਡ ਬਨਵਾ ਸਕਦੇ ਹਨ।
