ਫ਼ਿਰੋਜ਼ਪੁਰ, 17 ਅਕਤੂਬਰ 2025 AJ DI Awaaj
Punjab Desk : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਅਤੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਪਸੂ ਪਾਲਣ ਵਿਭਾਗ ਡਾ. ਪਰਮਦੀਪ ਸਿੰਘ ਵਾਲੀਆ ਦੀ ਯੋਗ ਅਗਵਾਈ ਹੇਠ ਪਸੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਸੂਬੇ ਭਰ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਡਾ. ਹਿਮਾਂਸ਼ੂ ਸਿਆਲ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 45 ਦਿਨਾਂ ਵਿੱਚ ਜਿਲ੍ਹੇ ਦੇ 239768 ਪਸ਼ੂਆਂ ਦਾ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਪਸ਼ੂ ਪਾਲਕਾਂ ਨੂੰ ਇਹ ਅਪੀਲ ਕੀਤੀ ਕਿ ਜਦੋਂ ਵੀ ਪਸ਼ੂ ਪਾਲਣ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਵੈਕਸੀਨ ਲਗਾਉਣ ਲਈ ਆਉਂਦੀ ਹੈ ਤਾਂ ਪਸ਼ੂਆਂ ਦਾ ਟੀਕਾਕਰਨ ਜਰੂਰ ਕਰਵਾਉਣ ਕਿਉਂਕਿ ਇਹ ਇੱਕ ਛੂਤ ਦੀ ਬਿਮਾਰੀ ਹੋਣ ਕਰਕੇ ਇੱਕ ਪਸ਼ੂ ਤੋਂ ਦੂਜੇ ਪਸ਼ੂਆਂ ਵਿੱਚ ਬਹੁਤ ਤੇਜੀ ਨਾਲ ਫੈਲਦੀ ਹੈ ਅਤੇ ਪਿੰਡਾਂ ਦੇ ਪਿੰਡ ਘੇਰੇ ਵਿੱਚ ਲੈ ਲੈਂਦੀ ਹੈ। ਇਸ ਲਈ ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ 100 ਪ੍ਰਤੀਸ਼ਤ ਪਸੂਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।
