Delhi 23 Mar 2026 AJ DI Awaaj
National Desk : ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਇੱਕ ਹੋਰ ਮਹੱਤਵਪੂਰਨ ਸੁਵਿਧਾ ਦਾ ਐਲਾਨ ਕੀਤਾ ਹੈ। ਹੁਣ Vande Bharat Express (26405/26406 ਸ਼੍ਰੀ ਅੰਮ੍ਰਿਤਸਰ ਸਾਹਿਬ–ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਰੂਟ) ਗੁਰਦਾਸਪੁਰ ਵਿੱਚ ਵੀ ਠਹਿਰੇਗੀ, ਜਿਸ ਨਾਲ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਇਸ ਬਾਰੇ ਜਾਣਕਾਰੀ ਕੇਂਦਰੀ ਰਾਜ ਮੰਤਰੀ Ravneet Singh Bittu ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਉਨ੍ਹਾਂ ਨੇ ਇਸ ਫੈਸਲੇ ਲਈ ਪ੍ਰਧਾਨ ਮੰਤਰੀ Narendra Modi ਅਤੇ ਰੇਲ ਮੰਤਰੀ Ashwini Vaishnaw ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਹੱਦੀ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਕਨੈਕਟਿਵਟੀ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਵੰਦੇ ਭਾਰਤ ਐਕਸਪ੍ਰੈਸ ਦੇ ਗੁਰਦਾਸਪੁਰ ਵਿੱਚ ਰੁਕਣ ਨਾਲ ਸਥਾਨਕ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।














