ਬਟਾਲਾ, 7 ਸਤੰਬਰ 2026 AJ DI Awaaj
Punjab Desk : ਨਹਿਰੂ ਗੇਟ ਵਿਖੇ ਬਾਬਾ ਜੀ ਦੇ ਵਿਆਹ ਸਮਾਗਮ ਨੂੰ ਮੱਦੇਨਜ਼ਰ ਰੱਖਦਿਆਂ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਤਹਿਤ ਨਹਿਰੂ ਗੇਟ ਦੇ ਰਸਤੇ ਵਿੱਚ ਆ ਰਹੇ ਟਰਾਂਸਫਾਰਮਰ ਨੂੰ ਸਾਈਡ ’ਤੇ ਕਰਵਾਇਆ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਸਮਾਗਮ ਦੌਰਾਨ ਆਉਣ ਵਾਲੀ ਸੰਗਤ ਲਈ ਰਸਤਾ ਖੁੱਲ੍ਹਾ ਅਤੇ ਸੁਚੱਜਾ ਬਣਾਉਣਾ ਹੈ, ਤਾਂ ਜੋ ਸੰਗਤ ਨੂੰ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਵਿਕਾਸ ਕਾਰਜ ਜਾਰੀ ਹਨ ਅਤੇ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਦੀ ਸਫਾਈ, ਗਲੀਆਂ ਦਾ ਨਿਰਮਾਣ ਅਤੇ ਸਫਾਈ ਸਮੇਤ ਵੱਖ ਵੱਖ ਕਾਰਜ ਜਾਰੀ ਹਨ।
ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵੱਖ ਵੱਖ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਚੱਲ ਰਹੇ ਹਨ ਅਤੇ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਗਏ ਹਨ ਅਤੇ ਸਰਕਾਰ ਦੀ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ।



















