ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿ*ਫ਼ਤਾਰ

35

ਲੁਧਿਆਣਾ 04 June 2026 AJ DI Awaaj

Punjab Desk  : ਪੰਜਾਬ ਵਿੱਚ ਭ੍ਰਿਸ਼*ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼*ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿ*ਫ਼ਤਾਰ ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਉਰਫ਼ ਬਿੱਟੂ, ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਵਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਨਿਊ ਬਾਬਾ ਦੀਪ ਸਿੰਘ ਨਗਰ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਅਮਲ ਵਿੱਚ ਲਿਆਂਦੀ ਗਈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਸਾਹਨੇਵਾਲ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਸਾਈਕਲ ਮਾਰਕੀਟ ਵਿੱਚ ਸਥਿਤ 60 ਵਰਗ ਗਜ਼ ਦੇ ਪਲਾਟ ਦੀ ਖਰੀਦ ਸਬੰਧੀ ਸਮਝੌਤਾ ਕੀਤਾ ਸੀ ਅਤੇ ਜ਼ਮੀਨ ਦਾ ਕਬਜ਼ਾ ਵੀ ਲੈ ਲਿਆ ਸੀ। ਬਾਅਦ ਵਿੱਚ ਪਤਾ ਲੱਗਾ ਕਿ ਇੱਕ ਹੋਰ ਵਿਅਕਤੀ ਨੇ ਕਥਿਤ ਤੌਰ ’ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਉਸ ਜਾਇਦਾਦ ਦੀ ਰਜਿਸਟਰੀ ਆਪਣੇ ਨਾਮ ਕਰਵਾ ਲਈ ਹੈ।

ਇਸ ਮਾਮਲੇ ਵਿੱਚ ਜ਼ਮੀਨ ਦੀ ਰਜਿਸਟਰੀ ਆਪਣੇ ਨਾਮ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਰਬਜੀਤ ਸਿੰਘ ਨਾਲ ਸੰਪਰਕ ਕੀਤਾ। ਦੋਸ਼ ਹੈ ਕਿ ਮੁਲਜ਼ਮ ਨੇ ਆਪਣੇ ਉੱਚ ਅਧਿਕਾਰੀਆਂ ਨਾਲ ਜਾਣ-ਪਛਾਣ ਹੋਣ ਦਾ ਦਾਅਵਾ ਕਰਦਿਆਂ ਕੰਮ ਕਰਵਾਉਣ ਦੇ ਬਦਲੇ 3.50 ਲੱਖ ਰੁਪਏ ਦੀ ਮੰਗ ਕੀਤੀ ਅਤੇ ਅਗਾਊਂ ਰਕਮ ਵਜੋਂ 25 ਹਜ਼ਾਰ ਰੁਪਏ ਮੰਗੇ। ਇਸ ਵਿੱਚੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੇਣ ਲਈ ਕਿਹਾ ਗਿਆ।

ਰਿ*ਸ਼ਵਤ ਦੇਣ ਦੀ ਬਜਾਏ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਰਬਜੀਤ ਸਿੰਘ ਨੂੰ 5,000 ਰੁਪਏ ਰਿ*ਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿ*ਫ਼ਤਾਰ ਕਰ ਲਿਆ।

ਵਿਜੀਲੈਂਸ ਬਿਊਰੋ ਨੇ ਦੋਸ਼ੀ ਖ਼ਿਲਾਫ਼ ਲੁਧਿਆਣਾ ਸਥਿਤ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਸਾਰੇ ਪੱਖਾਂ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।