ਬਟਾਲਾ, 6 ਅਕਤੂਬਰ 2026 AJ DI Awaaj
Punjab Desk : ਪਿੰਡ ਰਿਖੀਆ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਾਂ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਜਾਗਰੂਕਤਾ ਕੈਂਪ ਦੌਰਾਨ ਸਰਕਲ ਇੰਚਾਰਜ ਸਰੂਪਵਾਲੀ ਕੁਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਪਿੰਡ ਵਿੱਚ ਗਠਿਤ ਕੀਤੀ ਗਈ ਪਰਾਲੀ ਪ੍ਰੋਟੈਕਸ਼ਨ ਟੀਮ ਬਾਰੇ ਜਾਣਕਾਰੀ ਦਿੱਤੀ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਮਸ਼ੀਨਰੀ ਲਈ ਸਰਕਾਰੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਜ਼ਮੀਨ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਕਿਸਾਨਾਂ ਕੋਲੋਂ ਪ੍ਰਣ ਲਿਆ ਗਿਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਰਹਿਤ ਬਣਾਉਣ ਅਤੇ ਗੁਰਦਾਸਪੁਰ ਜਿਲ੍ਹੇ ਨੂੰ ਜ਼ੀਰੋ ਬਰਨਿੰਗ ਵਿੱਚ ਲਿਆ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ
ਅਖੀਰ ਵਿੱਚ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਕੈਂਪ ਵਿੱਚ ਅਗਾਂਹਵਧੂ ਕਿਸਾਨ ਮੌਜੂਦ ਸਨ।



















