ਤਰਨ ਤਾਰਨ : 14 ਜੁਲਾਈ 2025 AJ Di Awaaj
Punjab News : ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਅਤੇ ਸ਼੍ਰੀ ਰਾਹੁਲ ਡਿਪਟੀ ਕਮਿਸ਼ਨਰ, ਤਰਨ ਤਾਰਨ ਵੱਲੋਂ ਅੱਜ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ।
ਇਸ ਸਮੇਂ ਸ਼੍ਰੀ ਬਲਜੀਤ ਸਿੰਘ ਕਪਤਾਨ ਪੁਲਿਸ, ਤਰਨ ਤਾਰਨ ਅਤੇ ਮਿਸ ਸ਼ਿਲਪਾ ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀ ਗੁਰਪ੍ਰੀਤ ਰਾਏ ਸਿਵਲ ਸਰਜਨ ਤਰਨ ਤਾਰਨ ਤੋਂ ਇਲਾਵਾ ਸ਼੍ਰੀ ਜਸਪ੍ਰੀਤ ਸਿੰਘ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਸ਼੍ਰੀ ਰਨਕਰਨਬੀਰ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਅਤੇ ਕਰਨਬੀਰ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਮਿਸ ਜੀਆ ਖੁੱਲਰ, ਅਸੀਸਟੈਂਟ, ਲੀਗਲ ਡੀਫੈਂਸ ਕੌਸਲ, ਤਰਨ ਤਾਰਨ ਨਾਲ ਹਾਜ਼ਰ ਰਹੇ ।
ਇਸ ਸਮੇਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਦੇ ਨਿਰਦੇਸ਼ਾ ਅਨੁਸਾਰ ਜੇਲ੍ਹ ਵਿੱਚ ਮੈਡੀਕਲ ਕੈਂਪ ਅਤੇ ਆਧਾਰ ਕਾਰਡ ਕੈਂਪ ਲਗਾਇਆ ਗਿਆ। ਮਾਨਯੋਗ ਜੱਜ ਸਾਹਿਬ ਨੇ ਇਸ ਮੌਕੇ ਤੇ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।
ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ, ਹਸਪਤਾਲ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਜੱਜ ਸਾਹਿਬ ਜੀ ਨੇ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ।
ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰਵਾਏ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ।
ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਜੇਲ ਵਿੱਚੋਂ ਰਿਹਾ ਹੋਣ ਬਾਅਦ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।
ਇਸ ਮੌਕੇ ਸ਼੍ਰੀ ਕੁਲਵਿੰਦਰ ਸਿੰਘ, ਸੁਪਰਡੈਂਟ, ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ, ਸ਼੍ਰੀ ਜਤਿੰਦਰਪਾਲ ਸਿੰਘ, ਡਿਪਟੀ ਸੁਪਰਡੈਂਟ ਸੈਂਟਰਲ ਜੇਲ ਸ਼੍ਰੀ ਗੋਇੰਦਵਾਲ ਸਾਹਿਬ, ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ।
