ਯੁੱਧ ਨਸ਼ਿਆਂ ਵਿਰੁੱਧ- *06 ਮੁਕੱਦਮੇ ਦਰਜ; 10 ਕਥਿਤ ਦੋਸ਼ੀ ਗ੍ਰਿਫਤਾਰ; 56.50 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ

39

ਭਵਾਨੀਗੜ੍ਹ, 24 ਸਤੰਬਰ 2025 AJ DI Awaaj

Punjab Desk : ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਸਬੰਧ ਸ਼੍ਰੀ ਰਾਹੁਲ ਕੌਸ਼ਲ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ, ਭਵਾਨੀਗੜ੍ਹ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ
ਸ਼੍ਰੀ ਸਰਤਾਜ ਸਿੰਘ ਚਹਿਲ, ਜ਼ਿਲ੍ਹਾ ਪੁਲਿਸ ਮੁਖੀ, ਸੰਗਰੂਰ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿਮ ਅਤੇ ਇਲਾਕੇ ਵਿੱਚ ਅਮਨ ਬਹਾਲ ਰੱਖਣ ਲਈ ਸਬ-ਡਵੀਜ਼ਨ ਭਵਾਨੀਗੜ੍ਹ ਅਧੀਨ ਆਉਂਦੇ ਥਾਣਾ ਭਵਾਨੀਗੜ੍ਹ, ਪੁਲਿਸ ਚੌਕੀ ਘਰਾਚੋਂ, ਪੁਲਿਸ ਚੌਕੀ ਕਾਲਾਝਾੜ ਅਤੇ ਪੁਲਿਸ ਚੌਕੀ ਜੌਲੀਆਂ ਦੀ ਪੁਲਿਸ ਵੱਲੋਂ ਮਾਹ ਸਤੰਬਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਕੁੱਲ 06 ਮੁਕੱਦਮੇ ਦਰਜ ਕਰਨ ਉਪਰੰਤ 10 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ 56.50 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਦੇ ਨਾਲ ਹੀ ਆਬਕਾਰੀ ਐਕਟ ਅਧੀਨ ਕੁੱਲ 03 ਮੁਕੱਦਮੇ ਦਰਜ ਕਰਨ ਉਪਰੰਤ 03 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ 72 ਬੋਤਲਾਂ ਸ਼ਰਾਬ ਹਰਿਆਣਾ ਬ੍ਰਾਮਦ ਕਰਵਾਉਣ ਵਿੱਚ ਸਫਤਲਾ ਹਾਸਲ ਕੀਤੀ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਸਮੱਗਲਰਾਂ/ਪੈਡਲਰਾਂ ਵਿਰੁੱਧ ਕਾਰਵਾਈ ਕਰਦੇ ਹੋਏ 04 ਪੈਡਲਰਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ।

ਇਸ ਤੋਂ ਇਲਾਵਾ ਇਲਾਕਾ ਸਬ-ਡਵੀਜ਼ਨ ਭਵਾਨੀਗੜ੍ਹ ਦੇ ਪਿੰਡ/ਮੁਹੱਲਾ/ਵਾਰਡ ਪੱਧਰ ਉੱਪਰ ਐਮ.ਸੀ/ਪੰਚਾਇਤੀ ਅਤੇ ਹੋਰ ਮੋਹਤਬਰ ਵਿਅਕਤੀਆਂ ਵਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਉਹਨਾਂ ਦੀ ਪਛਾਣ ਨੂੰ ਗੁਪਤ ਰੱਖਦੇ ਹੋਏ ਉਹਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਓਟ ਸੈਂਟਰਾਂ ਵਿੱਚ ਰਜਿਸਟਰ ਕਰਵਾਇਆ ਗਿਆ, ਜਿਹਨਾਂ ਵਿੱਚੋਂ ਕੁੱਲ 17 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਦਵਾਈ ਦਿੱਤੀ ਗਈ ਅਤੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।

ਇਸ ਤੋਂ ਇਲਾਵਾ ਇਲਾਕਾ ਸਬ-ਡਵੀਜ਼ਨ ਭਵਾਨੀਗੜ੍ਹ ਵਿੱਚ 04 ਕੈਸੋ ਅਪ੍ਰੇਸ਼ਨ ਕੀਤੇ ਗਏ ਅਤੇ ਰੋਜ਼ਾਨਾ ਨਸ਼ੇ ਤੋਂ ਪ੍ਰਭਾਵਿਤ ਪਿੰਡਾਂ/ਵਾਰਡਾਂ ਵਿੱਚ ਰੇਡਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਆਮ ਪਬਲਿਕ ਨੂੰ ਨਸ਼ਿਆਂ ਵਿਰੁੱਧ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਲਈ ਉਤਸ਼ਾਹਿਤ/ਪ੍ਰੇਰਿਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਪੁਲਿਸ ਵੱਲੋਂ 33 ਪਬਲਿਕ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿੱਥੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ।

ਇਲਾਕਾ ਸਬ-ਡਵੀਜ਼ਨ ਭਵਾਨੀਗੜ੍ਹ ਅੰਦਰ ਚੋਰੀ ਅਤੇ ਲੁੱਟਾਂ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਇਸ ਅਰਸੇ ਦੌਰਾਨ 02 ਮੁਕੱਦਮੇ ਦਰਜ ਕਰਕੇ 05 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਚੋਰੀਸ਼ੁਦਾ ਸਮਾਨ ਅਤੇ ਖੋਹ ਕੀਤੀ ਰਕਮ ਵਿੱਚੋਂ ਕਰੀਬ 01 ਲੱਖ 69 ਹਜਾਰ ਰੁਪਏ ਬ੍ਰਾਮਦ ਕਰਵਾਏ ਗਏ। ਖੋਹ ਦੇ ਕਥਿਤ ਦੋਸ਼ੀਆਨ ਪਾਸੋਂ ਗ੍ਰਿਫਤਾਰੀ ਸਮੇਂ 36.50 ਗ੍ਰਾਮ ਚਿੱਟਾ/ਹੈਰੋਇਨ ਬ੍ਰਾਮਦ ਹੋਇਆ, ਜਿਨ੍ਹਾਂ ਪਰ ਐਨ.ਡੀ.ਪੀ.ਐਸ ਐਕਟ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਅਮਨ ਕਾਨੂੰਨ ਬਹਾਲ ਰੱਖਣ ਸਬੰਧੀ ਪੁਲਿਸ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ, ਇਲਾਕੇ ਵਿੱਚ ਗਸ਼ਤਾਂ ਅਤੇ ਪੈਟਰੋਲਿੰਗ ਅਤੇ ਅਚਨਚੇਤ ਕੀਤੇ ਜਾਂਦੇ ਕੈਸੋ ਆਪ੍ਰੇਸ਼ਨ ਉਲੀਕ ਕੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਭਵਿੱਖ ਵਿੱਚ ਵੀ ਮਾੜੇ ਅਨਸਰਾਂ ‘ਤੇ ਸਖਤ ਨਿਗਰਾਨੀ ਰੱਖ ਕੇ ਇਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਕੋਸ਼ਿਸ਼ ਜਾਰੀ ਰੱਖੀ ਜਾਵੇਗੀ ਅਤੇ ਇਲਾਕਾ ਵਿੱਚ ਅਮਨ ਸ਼ਾਂਤੀ ਹਰ ਹਾਲਤ ਵਿੱਚ ਬਹਾਲ ਰੱਖੀ ਜਾਵੇਗੀ।