ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਚੰਡੀਗੜ੍ਹ, 5 ਜਨਵਰੀ 2026 Aj Di Awaaj
Punjab Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,206 ਹੋ ਗਈ ਹੈ।
ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 593 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 1198 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 312 ਥਾਵਾਂ ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 320 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।














