ਯੁੱਧ ਨਸ਼ਿਆਂ ਵਿਰੁੱਧ: ਮੁੜ ਵਸੇਬਾ ਕੇਂਦਰ ਵਿੱਚ ਲਗਾਇਆ ਸਿਖਲਾਈ ਕੈਂਪ

6

ਬਰਨਾਲਾ, 31 ਜੁਲਾਈ 2025 AJ DI Awaaj

Punjab Desk : ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ, ਡੇਅਰੀ ਵਿਭਾਗ ਅਤੇ ਲੀਡ ਬੈਂਕ ਵਲੋਂ ਸਿਖਲਾਈ ਕੈਂਪ ਲਾਇਆ ਗਿਆ।
ਇਸ ਕੈਂਪ ਵਿਚ ਮੁੜ ਵਸੇਬਾ ਕੇਂਦਰ ਵਿਚ ਭਰਤੀ ਨੌਜਵਾਨਾਂ ਨੂੰ ਖੇਤੀਬਾੜੀ ਵਿਭਾਗ ਅਤੇ ਡੇਅਰੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਡੇਅਰੀ ਫਾਰਮਿੰਗ ਆਦਿ ਦੀ ਸਿਖਲਾਈ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਇਹ ਨੌਜਵਾਨ ਆਪਣਾ ਕੰਮ ਸ਼ੁਰੂ ਸਕਣ।
ਇਸ ਤੋਂ ਇਲਾਵਾ ਕੈਂਪ ਦੌਰਾਨ ਲੀਡ ਬੈਂਕ ਮੈਨੇਜਰ ਵਲੋਂ ਏਨਾ ਸਰਕਾਰੀ ਸਕੀਮਾਂ ਤਹਿਤ ਲੋਨ ਪ੍ਰਕਿਰਿਆ ਆਦਿ ਬਾਰੇ ਜਾਣਕਾਰੀ ਦਿੱਤੀ। ਓਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਡੇਅਰੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਤਹਿਤ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਏ ਡੀ ਓ ਜਸਮੀਨ ਸਿੱਧੂ, ਲੀਡ ਬੈਂਕ ਮੈਨੇਜਰ ਗੁਰਪਰਮਿੰਦਰ ਸਿੰਘ ਅਤੇ ਡੇਅਰੀ ਵਿਭਾਗ ਤੋਂ ਅਧਿਕਾਰੀ ਹਾਜ਼ਰ ਸਨ।