WEF ਦਾਵੋਸ 2026: ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ਼, ਕਿਹਾ– ਭਾਰਤ-ਅਮਰੀਕਾ ਵਪਾਰਕ ਰਿਸ਼ਤੇ ਹੋਣਗੇ ਮਜ਼ਬੂਤ

1

22 ਜਨਵਰੀ, 2026 ਅਜ ਦੀ ਆਵਾਜ਼

Business Desk:  ਵਿਸ਼ਵ ਆਰਥਿਕ ਮੰਚ (WEF) ਦੀ ਦਾਵੋਸ ਬੈਠਕ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨਾਲ ਚੰਗੇ ਵਪਾਰਕ ਸਮਝੌਤੇ ਦੀ ਉਮੀਦ ਜਤਾਈ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੁੱਲ੍ਹ ਕੇ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਨੇਤਾ ਅਤੇ ਚੰਗਾ ਮਿੱਤਰ ਕਰਾਰ ਦਿੱਤਾ।

ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਆਪਣੇ ਭਾਸ਼ਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਦਾ ਬਹੁਤ ਆਦਰ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰ ਨੂੰ ਲੈ ਕੇ ਇੱਕ ਵਧੀਆ ਸੌਦਾ ਹੋਵੇਗਾ।

ਹਾਲਾਂਕਿ, ਇਨ੍ਹਾਂ ਸਕਾਰਾਤਮਕ ਬਿਆਨਾਂ ਦੇ ਬਾਵਜੂਦ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਲੈ ਕੇ ਅਣਸ਼ਚਿਤਤਾ ਹਾਲੇ ਵੀ ਬਣੀ ਹੋਈ ਹੈ। ਅਮਰੀਕਾ ਵੱਲੋਂ ਭਾਰਤੀ ਨਿਰਯਾਤ ’ਤੇ ਲਗਾਏ ਗਏ 50 ਫ਼ੀਸਦੀ ਤੱਕ ਦੇ ਟੈਰਿਫ਼ ਨੂੰ ਲਗਭਗ ਪੰਜ ਮਹੀਨੇ ਹੋ ਚੁੱਕੇ ਹਨ। ਟਰੰਪ ਪ੍ਰਸ਼ਾਸਨ ਨੇ ਇਹ ਟੈਰਿਫ਼ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨਾਲ ਜੋੜ ਕੇ ਦੰਡਾਤਮਕ ਕਦਮ ਦੱਸੇ ਸਨ।

ਮਾਹਿਰਾਂ ਦਾ ਮੰਨਣਾ ਹੈ ਕਿ ਭਾਵੇਂ ਦੋਵਾਂ ਦੇਸ਼ਾਂ ਦੇ ਨੇਤਾਵਾਂ ਦੇ ਬਿਆਨ ਹੌਂਸਲਾ ਅਫ਼ਜ਼ਾਈ ਵਾਲੇ ਹਨ, ਪਰ ਅੰਤਿਮ ਵਪਾਰਕ ਸਮਝੌਤਾ ਹੋਣ ਵਿੱਚ ਹਾਲੇ ਕੁਝ ਸਮਾਂ ਲੱਗ ਸਕਦਾ ਹੈ।