ਬਾਦਲ ਪਰਿਵਾਰ ਦੇ ਕਰੀਬੀ BJP ’ਚ ਹੋਣਗੇ ਸ਼ਾਮਲ?

1

ਚੰਡੀਗੜ੍ਹ: 14 Sep 2026 AJ DI Awaaj

Chandigarh Desk :  ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਸਿਆਸੀ ਹਲਚਲ ਦੀ ਚਰਚਾ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਸਾਬਕਾ ਸਿਆਸੀ ਸਕੱਤਰ ਮੇਜਰ ਭੁਪਿੰਦਰ ਸਿੰਘ ਉਰਫ਼ ਭੂਪ ਜੀ ਅੱਜ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪੁੱਤਰ ਸਮੇਤ ਪਾਰਟੀ ਦਾ ਹਿੱਸਾ ਬਣ ਸਕਦੇ ਹਨ।

ਮੇਜਰ ਭੁਪਿੰਦਰ ਸਿੰਘ ਨੂੰ ਬਾਦਲ ਪਰਿਵਾਰ ਦੇ ਕਰੀਬੀ ਮੰਨਿਆ ਜਾਂਦਾ ਹੈ। ਉਹ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। ਦੋਵਾਂ ਦੇ ਆਪਸ ਵਿੱਚ ਚਚੇਰੇ ਭਰਾ ਹੋਣ ਦੀ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਮੇਜਰ ਭੁਪਿੰਦਰ ਸਿੰਘ ਦੀ ਸਿਹਤ ਖ਼ਰਾਬ ਹੋਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਪਹੁੰਚੇ ਸਨ।

ਹਾਲਾਂਕਿ, BJP ਵਿੱਚ ਸ਼ਾਮਲ ਹੋਣ ਸਬੰਧੀ ਅਧਿਕਾਰਤ ਐਲਾਨ ਦਾ ਅਜੇ ਇੰਤਜ਼ਾਰ ਹੈ।