ਦਸੰਬਰ ਦਾ ਮਹੀਨਾ ਖਤਮ ਹੋਣ ਤੋਂ ਪਹਿਲਾਂ ਹੀ ਕੜਾਕੇ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਉੱਤਰੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਬਦਲ ਗਿਆ ਹੈ। ਬਾਰਿਸ਼ ਅਤੇ ਸੀਤ ਲਹਿਰ ਨੇ ਕਈ ਰਾਜਾਂ ਵਿੱਚ ਠੰਡ ਵਧਾ ਦਿੱਤੀ ਹੈ। ਤਾਪਮਾਨ ‘ਚ ਗਿਰਾਵਟ ਨਾਲ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਦਿਖਾਈ ਦੇਣ ਲੱਗੀ ਹੈ।
ਦਸੰਬਰ ਦਾ ਮਹੀਨਾ ਖਤਮ ਹੋਣ ਤੋਂ ਪਹਿਲਾਂ ਹੀ ਕੜਾਕੇ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਉੱਤਰੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਬਦਲ ਗਿਆ ਹੈ। ਬਾਰਿਸ਼ ਅਤੇ ਸੀਤ ਲਹਿਰ ਨੇ ਕਈ ਰਾਜਾਂ ਵਿੱਚ ਠੰਡ ਵਧਾ ਦਿੱਤੀ ਹੈ। ਤਾਪਮਾਨ ‘ਚ ਗਿਰਾਵਟ ਨਾਲ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਦਿਖਾਈ ਦੇਣ ਲੱਗੀ ਹੈ। ਇਸ ਦੌਰਾਨ ਬੱਚਿਆਂ ਲਈ ਚੰਗੀ ਖ਼ਬਰ ਆਈ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਨੇ ਸਕੂਲਾਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ ਯਾਨੀ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ, ਰਾਜਸਥਾਨ ਅਤੇ ਯੂਪੀ ਸਮੇਤ ਕਈ ਰਾਜਾਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਹਾਲਾਂਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੌਸਮ ਦੇ ਹਿਸਾਬ ਨਾਲ ਬਦਲਾਅ ਕੀਤਾ ਜਾ ਸਕਦਾ ਹੈ।
ਇਨ੍ਹਾਂ ਸੂਬਿਆਂ ‘ਚ ਅੱਜ ਤੋਂ ਹੋਈਆਂ ਛੁੱਟੀਆਂ…
ਰਾਜਸਥਾਨ: ਰਾਜਸਥਾਨ ਵਿੱਚ 25 ਦਸੰਬਰ ਯਾਨੀ ਅੱਜ ਤੋਂ 2024 ਤੋਂ 5 ਜਨਵਰੀ 2025 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਠੰਡ ਦੇ ਮੌਸਮ ਵਿੱਚ ਰਾਹਤ ਮਿਲੇਗੀ
ਬਿਹਾਰ: ਬਿਹਾਰ ਸਰਕਾਰ ਨੇ ਵੀ 25 ਦਸੰਬਰ ਯਾਨੀ ਅੱਜ ਤੋਂ 31 ਦਸੰਬਰ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਇਸ ਨਾਲ ਵਿਦਿਆਰਥੀਆਂ ਨੂੰ ਸਰਦੀਆਂ ਵਿੱਚ ਆਰਾਮ ਕਰਨ ਅਤੇ ਤਿਉਹਾਰਾਂ ਦਾ ਆਨੰਦ ਲੈਣ ਦਾ ਮੌਕਾ ਮਿਲੇਗਾ। ਸਰਦੀਆਂ ਦੀਆਂ ਛੁੱਟੀਆਂ ਦੌਰਾਨ, ਵਿਦਿਆਰਥੀ ਆਪਣੀ ਪੜ੍ਹਾਈ ਤੋਂ ਬ੍ਰੇਕ ਲੈ ਕੇ ਸਰਦੀਆਂ ਅਤੇ ਤਿਉਹਾਰਾਂ ਦਾ ਆਨੰਦ ਲੈ ਸਕਣਗੇ । ਠੰਡ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਇਹ ਛੁੱਟੀਆਂ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਆਰਾਮ ਲਈ ਬਹੁਤ ਜ਼ਰੂਰੀ ਹਨ।
ਹਰਿਆਣਾ ਅਤੇ ਦਿੱਲੀ ਵਿੱਚ 1 ਜਨਵਰੀ ਤੋਂ 15 ਜਨਵਰੀ 2025 ਤੱਕ ਹੋਣਗੀਆਂ ਛੁੱਟੀਆਂ…
ਹਰਿਆਣਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਇਕਨਾਮਿਕ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ, ਹਰਿਆਣਾ ਦੇ ਸਾਰੇ ਸਕੂਲਾਂ ਵਿੱਚ 1 ਜਨਵਰੀ ਤੋਂ 15 ਜਨਵਰੀ, 2025 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ।
ਦਿੱਲੀ: ਦਿੱਲੀ ਸਰਕਾਰ ਨੇ 1 ਜਨਵਰੀ ਤੋਂ 15 ਜਨਵਰੀ 2025 ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 25 ਦਸੰਬਰ ਨੂੰ ਕ੍ਰਿਸਮਿਸ ਮੌਕੇ ਸਕੂਲ ਬੰਦ ਰਹਿਣਗੇ। ਛੁੱਟੀਆਂ ਦੀ ਇਹ ਬ੍ਰੇਕ ਵਿਦਿਆਰਥੀਆਂ ਨੂੰ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਆਰਾਮ ਕਰਨ ਦਾ ਮੌਕਾ ਦੇਵੇਗੀ।
