ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 24 ਤੋਂ 31 ਦਸੰਬਰ ਤੱਕ ਰਹਿਣਗੇ ਬੰਦ

23
ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 24 ਤੋਂ 31 ਦਸੰਬਰ ਤੱਕ ਰਹਿਣਗੇ ਬੰਦ

15 ਦਸੰਬਰ, 2025 ਅਜ ਦੀ ਆਵਾਜ਼

Punjab Desk:  ਪੰਜਾਬ ਵਿੱਚ ਵੱਧ ਰਹੀ ਠੰਡ ਅਤੇ ਕੋਹਰੇ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ, ਐਡਿਡ ਅਤੇ ਨਿੱਜੀ ਸਕੂਲ 24 ਦਸੰਬਰ 2025 ਤੋਂ 31 ਦਸੰਬਰ 2025 ਤੱਕ ਬੰਦ ਰਹਿਣਗੇ। ਇਸ ਦੌਰਾਨ ਵਿਦਿਆਰਥੀਆਂ ਨੂੰ ਕੁੱਲ 8 ਦਿਨਾਂ ਦੀ ਛੁੱਟੀ ਮਿਲੇਗੀ।

ਸਰਕਾਰ ਨੇ ਕਿਹਾ ਹੈ ਕਿ ਸਾਰੇ ਸਕੂਲਾਂ ਲਈ ਹੁਕਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਨਾਲ ਹੀ ਮੌਸਮ ਦੀ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਜੇਕਰ ਠੰਡ, ਕੋਲਡ ਵੇਵ ਜਾਂ ਸੰਘਣਾ ਕੋਹਰਾ ਹੋਰ ਵਧਦਾ ਹੈ ਤਾਂ ਛੁੱਟੀਆਂ ਦੀ ਮਿਆਦ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ।

ਛੁੱਟੀਆਂ ਦੇ ਸਮੇਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਇਲਾਕੇ ਦੇ ਤਾਪਮਾਨ ਅਤੇ ਮੌਸਮੀ ਹਾਲਾਤਾਂ ਦੇ ਆਧਾਰ ’ਤੇ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਕਿਸੇ ਵੀ ਤਬਦੀਲੀ ਬਾਰੇ ਜਾਣਕਾਰੀ ਸਕੂਲਾਂ ਰਾਹੀਂ ਮਾਪਿਆਂ ਅਤੇ ਵਿਦਿਆਰਥੀਆਂ ਤੱਕ ਪਹੁੰਚਾਈ ਜਾਵੇਗੀ।