ਮਲੋਟ / ਸ੍ਰੀ ਮੁਕਤਸਰ ਸਾਹਿਬ 30 ਜੁਲਾਈ 2026 AJ DI Awaaj
Punjab Desk : ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਮਿਮਿਟ ਮਲੋਟ ਵਿਖੇ ਅਵੇਅਰਨੈਸ ਪ੍ਰੋਗਰਾਮ ਆਯੋਜਨ ਕੀਤਾ ਗਿਆ , ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲਕ ਵਿਕਾਸ ਪੰਜਾਬ ਨੇ ਕੀਤੀ।
ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਮੇਸ਼ਾ ਹੀ ਔਰਤਾਂ ਦੀ ਰੱਖਿਆ ਲਈ ਕੰਮ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ ਅਤੇ ਆਪਣੇ ਪੈਰਾ ਤੇ ਖੜ੍ਹਾ ਹੋ ਕੇ ਸਮਾਜ ਵਿੱਚ ਆਪਣੇ ਪਰਿਵਾਰ ਦਾ ਨਾਮ ਰੋਸਨ਼ ਕਰ ਸਕੇ।
ਇਸ ਮੌਕੇ ਤੇ ਔਰਤਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਰਾਜ ਲਾਲ ਗਿੱਲ ਚੇਅਰਮੈਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਦੱਸਿਆ ਕਿ ਕਮਿਸ਼ਨ ਔਰਤਾਂ ਤੇ ਹੋਣ ਵਾਲੇ ਅਤਿਆਚਾਰਾਂ ਨੂੰ ਰੋਕਣ, ਘਰੇਲੂ ਹਿੰਸਾ ਦੀ ਰੋਕਥਾਮ ਅਤੇ ਔਰਤਾਂ ਨੂੰ ਇਨਸਾਫ ਦਿਵਾਉਣ ਲਈ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ ਅਤੇ ਉਹਨਾਂ ਦੇ ਅਧਿਕਾਰਾਂ ਅਤੇ ਹੱਕਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਸ੍ਰੀਮਤੀ ਅਵਨੀਤ ਕੌਰ ਸਿੱਧੂ ਏ.ਆਈ.ਜੀ ਪੰਜਾਬ ਪੁਲਿਸ ਬਠਿੰਡਾ ਨੇ ਪੁਲਿਸ ਵਿਭਾਗ ਵਲੋਂ ਔਰਤਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਭਲਾਈ ਦੇ ਕੰਮਾਂ ਸਬੰਧੀ ਵੀ ਜਾਣੂੰ ਕਰਵਾਇਆ।
ਇਸ ਮੌਕੇ ਤੇ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀਮਤੀ ਰਤਨਦੀਪ ਕੌਰ ਸਿੱਧੂ ਜਿ਼ਲ੍ਹਾ ਪ੍ਰੋਜੈਕਟ ਅਫਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਾਗ ਲਿਆ।



















