ਮਹਿਲਾ ਦਿਵਸ ਤਹਿਤ ਮਹਿਲਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ

7

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ 2026 AJ DI Awaaj

 Punjab Desk :  ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ  ਮਿਤੀ 08 ਮਾਰਚ 2026 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮੁੱਖ ਰੱਖਦੇ ਹੋਏ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਸੁਰਿੰਦਰ ਸਿੰਘ ਢਿੱਲੋਂ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਮਹਿਲਾ ਸ਼ਸ਼ਕਤੀਕਰਨ ਨੂੰ ਮੁੱਖ ਰੱਖਦੇ ਹੋਏ ਅਤੇ ਮਹਿਲਾਵਾਂ ਨੂੰ ਉਤਸ਼ਾਹਿਤ ਕਰਨ ਲਈ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਜਿਨ੍ਹਾਂ ਵੱਲੋਂ ਸਕੀਮ ਨਾਲ ਜੁੜ ਕੇ ਆਪਣੀ ਮਿਹਨਤ ਨਾਲ ਅਤੇ ਵਿਭਾਗ ਦੇ ਸਹਿਯੋਗ ਨਾਲ ਆਪਣੀ ਆਜੀਵਿਕਾ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਜੋ ਸਮੂਹ ਮਹਿਲਾਵਾਂ ਲਈ ਪ੍ਰੇਰਨਾ ਦਾ ਕੰਮ ਕਰ ਰਹੀਆਂ ਹਨ, ਉਨ੍ਹਾਂ ਮਹਿਲਾਵਾਂ ਨੂੰ ਬਲਾਕ/ਹਲਕਾ ਪੱਧਰ ਤੇ 100 ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਹਲਕਾ ਬਲਾਕ ਪੱਧਰ ਤੇ ਸਨਮਾਨਿਤ ਮਹਿਲਾਵਾਂ ਵਿੱਚੋਂ 100 ਮਹਿਲਾਵਾਂ ਨੂੰ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਜਾਣਾ ਹੈ ਅਤੇ ਸਮੂਹ ਜਿਲ੍ਹਿਆਂ ਵਿੱਚ ਜਿਲ੍ਹਾਂ ਪੱਧਰ ਤੇ ਸਨਮਾਨਿਤ ਮਹਿਲਾਵਾਂ ਵਿੱਚੋਂ 100 ਮਹਿਲਾਵਾਂ ਨੂੰ ਸਟੇਟ ਪੱਧਰ ‘ਤੇ 08 ਮਾਰਚ 2026 ਨੂੰ ਸਨਮਾਨਿਤ ਕੀਤਾ ਜਾਵੇਗਾ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਮਹਿਲਾਵਾਂ ਦੀ ਚੋਣ ਜ਼ਿਲ੍ਹਾ ਅਤੇ ਬਲਾਕ/ਹਲਕਾ ਪੱਧਰ ਤੇ ਗਠਿਤ ਕਮੇਟੀ ਵੱਲੋਂ ਕੀਤੀ ਜਾਵੇਗੀ। ਮਹਿਲਾ ਦਿਵਸ ਮੌਕੇ ਵੇਰਕਾ ਨਾਲ ਮਿਲ ਕੇ ਪੰਜਾਬ ਵਿੱਚ ਬਣੀਆਂ 1000 ਵੇਰਕਾ ਮਿਲਕ ਸੁਸਾਇਟੀਆਂ ਦਾ ਉਦਘਾਟਨ ਵੀ ਕੀਤਾ ਜਾਵੇਗਾ।