ਕੀਰਤਪੁਰ ਸਾਹਿਬ 04 ਅਕਤੂਬਰ 2025 AJ DI Awaaj
Punjab Desk : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਬੀਤੇ ਕੱਲ ਭਰਤਗੜ੍ਹ ਇਲਾਕੇ ਵਿੱਚ ਮਹੱਤਵਪੂਰਨ ਵਿਕਾਸ ਯੋਜਨਾ ਤਹਿਤ ਸਰਵਿਸ ਲੇਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੰਤ ਬਾਬਾ ਤਰਲੋਚਨ ਸਿੰਘ ਜੀ ਵੱਲੋਂ ਅਰਦਾਸ ਕਰਵਾ ਕੇ ਕੰਮ ਦਾ ਸ਼ੁਭ ਆਰੰਭ ਕੀਤਾ ਗਿਆ।
ਸ.ਬੈਂਸ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 23 ਫੁੱਟ ਸਰਵਿਸ ਲੇਨ 4.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸ ਨਾਲ ਭਾਓਵਾਲ, ਬੜਾਪਿੰਡ, ਭਰਤਗੜ੍ਹ ਤੇ ਬੇਲੀਆਂ ਸਮੇਤ ਆਸ-ਪਾਸ ਦੇ ਪਿੰਡਾਂ ਨੂੰ ਵੱਡਾ ਲਾਭ ਮਿਲੇਗਾ।
ਸ. ਬੈਂਸ ਨੇ ਕਿਹਾ ਕਿ ਅੱਜ ਇਲਾਕੇ ਦੇ ਪਿੰਡਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸਥਾਨ, ਜਿਸਨੂੰ ਲੋਕ “ਖੂਨੀ ਮੋੜ” ਦੇ ਨਾਂ ਨਾਲ ਜਾਣਦੇ ਹਨ, ‘ਤੇ ਹੁਣ ਤੱਕ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਸਰਵਿਸ ਲੇਨ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਹੀ ਭਵਿੱਖ ਵਿੱਚ ਹਾਦਸਿਆਂ ‘ਤੇ ਵੀ ਕਾਬੂ ਪਾਇਆ ਜਾ ਸਕੇਗਾ।
