ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗ ਕਲਾਸਾਂ ਨਿਰੰਤਰ ਜਾਰੀ

30

ਫਰੀਦਕੋਟ 15 ਜਨਵਰੀ 2026 AJ DI Awaaj

Punjab Desk :  ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਿਹਤਮੰਦ ਰੱਖਣ ਲਈ ਸੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਯੋਗ ਕਲਾਸਾਂ ਲਗਾਤਾਰ ਜਾਰੀ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗ ਟਰੇਨਰਾਂ ਵੱਲੋਂ ਫਰੀਦਕੋਟ ਦੇ ਗੁਰੂ ਅਰਜਨ ਦੇਵ ਨਗਰ ਅਤੇ ਆਦਰਸ਼ ਨਗਰ ਵਿਖੇ ਯੋਗ ਅਭਿਆਸ ਕਰਵਾਇਆ ਗਿਆ। ਇਸੇ ਤਰ੍ਹਾਂ ਕੋਟਕਪੂਰਾ ਦੇ ਸ਼ਾਂਤੀ ਮੁਹੱਲਾ ਵਿਖੇ ਯੋਗ ਟਰੇਨਰਾਂ ਵੱਲੋਂ ਯੋਗ ਅਭਿਆਸ ਕਰਵਾਇਆ ਗਿਆ, ਜਿਸ ਵਿੱਚ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਯੋਗ ਟਰੇਨਰਾਂ ਵੱਲੋਂ ਭਾਗੀਦਾਰਾਂ ਨੂੰ ਯੋਗ ਦੇ ਸਿਹਤ ਸੰਬੰਧੀ ਲਾਭਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਅਤੇ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਜ਼ਿਲ੍ਹਾ ਕੁਆਰਡੀਨੇਟਰ ਯੋਗਾ ਨੇਹਾ ਨੇ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ, ਥਾਈਰਾਈਡ ਆਦਿ ਰੋਗਾਂ ਤੋਂ ਲਾਭ ਮਿਲਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ ਚੱਲ ਰਹੀਆਂ ਇੰਨ੍ਹਾ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।