ਬਠਿੰਡਾ: 07 Aug 2026 AJ DI Awaaj
Punjab Desk : ਤਲਵੰਡੀ ਸਾਬੋ ਦੇ ਪਿੰਡ ਜੱਗਾ ਰਾਮ ਤੀਰਥ ਵਿੱਚ 28 ਸਾਲਾ ਨੌਜਵਾਨ ਸੰਦੀਪ ਦੀ ਕਥਿਤ ਤੌਰ ‘ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌ*ਤ ਹੋ ਗਈ। ਮ੍ਰਿ*ਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ, ਜਿਸ ਕਾਰਨ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਸੰਦੀਪ ਲੰਬੇ ਸਮੇਂ ਤੋਂ ਨ*ਸ਼ੇ ਦਾ ਆਦੀ ਸੀ ਅਤੇ ਉਸ ਦਾ ਇਲਾਜ ਨ*ਸ਼ਾ ਛੁਡਾਊ ਕੇਂਦਰ ਵਿੱਚ ਵੀ ਕਰਵਾਇਆ ਗਿਆ ਸੀ। ਕੁਝ ਸਮੇਂ ਤੱਕ ਸੁਧਾਰ ਹੋਣ ਦੇ ਬਾਵਜੂਦ ਉਹ ਮੁੜ ਨ*ਸ਼ੇ ਦੀ ਲਪੇਟ ਵਿੱਚ ਆ ਗਿਆ।
ਮ੍ਰਿ*ਤਕ ਦੇ ਭਰਾ ਨੇ ਦੋਸ਼ ਲਾਇਆ ਕਿ ਕੁਝ ਲੋਕ ਘਰ ਤੱਕ ਨ*ਸ਼ਾ ਪਹੁੰਚਾਉਂਦੇ ਰਹੇ ਅਤੇ ਇਸ ਸਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਵੀ ਕੀਤੀਆਂ ਗਈਆਂ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ, ਪੁਲਿਸ ਵੱਲੋਂ ਮਾਮਲੇ ਬਾਰੇ ਅਧਿਕਾਰਕ ਤੌਰ ‘ਤੇ ਕੋਈ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ ਗਈ। SHO ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਮਿਲੀ ਹੈ।



















