August 24,2026 Aj Di Awaaj
Punjab Desk: ਨੌਜਵਾਨਾਂ ਵਿੱਚ ਹੁਨਰ ਅਤੇ ਕਾਬਲੀਅਤ ਦੀ ਕੋਈ ਕਮੀ ਨਹੀਂ, ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੌਕੇ ਅਤੇ ਪਾਰਦਰਸ਼ੀ ਪ੍ਰਣਾਲੀ ਮੁਹੱਈਆ ਕਰਵਾਉਣ ਦੀ ਹੈ। ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧ ਰਹੇ ਮੌਕਿਆਂ ਨਾਲ ਉਨ੍ਹਾਂ ਵਿੱਚ ਨਵਾਂ ਭਰੋਸਾ ਪੈਦਾ ਹੋ ਰਿਹਾ ਹੈ।
ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ, ਬਿਹਤਰ ਸਿੱਖਿਆ ਸਹੂਲਤਾਂ ਅਤੇ ਨੌਜਵਾਨਾਂ ਨੂੰ ਮਿਲ ਰਹੇ ਰੋਜ਼ਗਾਰ ਦੇ ਮੌਕੇ ਇਸ ਬਦਲਾਅ ਦੀ ਤਸਵੀਰ ਪੇਸ਼ ਕਰਦੇ ਹਨ। ਨੌਜਵਾਨਾਂ ਦਾ ਮੰਨਣਾ ਹੈ ਕਿ ਜੇਕਰ ਸਿਸਟਮ ਇਮਾਨਦਾਰ, ਪਾਰਦਰਸ਼ੀ ਅਤੇ ਯੋਗਤਾ ਨੂੰ ਤਰਜੀਹ ਦੇਣ ਵਾਲਾ ਹੋਵੇ ਤਾਂ ਉਹ ਆਪਣੀ ਕਾਬਲੀਅਤ ਦੇ ਦਮ ’ਤੇ ਅੱਗੇ ਵਧ ਸਕਦੇ ਹਨ।


















