ਯੁਵਕ ਸੇਵਾਵਾਂ ਵਿਭਾਗ ਵੱਲੋਂ ਪਿੰਡ ਗਲੋਟੀ ਵਿੱਚ ਨਸ਼ਿਆਂ ਵਿਰੁੱਧ ਸੈਮੀਨਾਰ ਤੇ ਨੁੱਕੜ ਨਾਟਕ ਕਰਵਾਇਆ

33

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ

ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

 ਮੋਗਾ,  7 ਜਨਵਰੀ 2025, Aj Di Awaaj

          ਡਾਇਰੈਕਟਰਯੁਵਕ ਸੇਵਾਵਾਂ ਵਿਭਾਗ ਪੰਜਾਬਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਗੁਰੂ ਰਾਮਦਾਸ ਨਗਰਪਿੰਡ ਗਲੋਟੀ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।

ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਖਤਮ ਕਰ ਰਹੇ ਹਨ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਇੱਕ ਨੂੰ ਹੰਭਲਾ ਮਾਰਨ ਦੀ ਲੋੜ ਹੈ।ਜੇਕਰ ਸਾਰੇ ਮਿਲ ਕੇ ਇਸ ਦੇ ਖਿਲਾਫ ਲੜਨਗੇ ਤਾਂ ਹੀ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਸਕਦੇ ਹਾਂ। ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸੈਮੀਨਾਰ ਵਿੱਚ ਕੁਲਵੰਤ ਕੌਰਸਾਈਕੋਲੋਜਿਸਟ ਅਤੇ ਕੌਸਲਰ ਕੋਟ ਈਸੇ ਖਾਂ ਨੇ ਵੀ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਨਸ਼ਿਆਂ ਵਿੱਚ ਗ੍ਰਸਤ ਨੌਜਵਾਨਾਂ ਨੂੰ ਬਚਾਉਣ ਲਈ ਡਾਕਟਰੀ ਇਲਾਜ ਦੇ ਨਾਲ ਨਾਲ ਪਰਿਵਾਰਕ ਸਹਿਯੋਗ ਦੀ ਵੀ ਲੋੜ ਹੁੰਦੀ ਹੈ। ਉਹਨਾਂ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।

ਸੈਮੀਨਾਰ ਦੇ ਅੰਤ ਵਿੱਚ ਸ਼ਹੀਦ ਭਗਤ ਸਿੰਘ ਕਲਾ ਮੰਚ ਦੀ ਟੀਮ ਵੱਲੋਂ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਪਰਿੰਦੇ ਭਟਕ ਗਏ ਵੀ ਖੇਡਿਆ ਗਿਆ।ਇਸ ਸੈਮੀਨਾਰ ਵਿੱਚ ਅਮੀਰ ਸ਼ਰਮਾ ਅਤੇ ਬੀਰਇੰਦਰਜੀਤ ਸਿੰਘ ਸੰਧੂਪ੍ਰਦੀਪ ਸਿੰਘ ਦਾ ਪੂਰਨ ਸਹਿਯੋਗ ਰਿਹਾ।

ਅੰਤ ਵਿੱਚ ਅਮੀਰ ਸ਼ਰਮਾਪ੍ਰਧਾਨ ਸ਼ਹੀਦ ਜੈਮਲ ਸਿੰਘ ਯੁਵਕ ਸੇਵਾਵਾਂ ਕਲੱਬਗਲੋਟੀ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਪ੍ਰਦੀਪ ਸਿੰਘਗੁਰਭੇਜ਼ ਸਿੰਘਆਕਾਸ਼ਦੀਪ ਸਿੰਘ ਅਤੇ ਸ਼ਹੀਦ ਜੈਮਲ ਸਿੰਘ ਯੁਵਕ ਸੇਵਾਵਾਂ ਕਲੱਬਗਲੋਟੀ ਦੇ ਮੈਂਬਰ ਵੀ ਹਾਜ਼ਰ ਸਨ।