ਫਗਵਾੜਾ ਨੇੜੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿ*ਆ, ਪਰਿਵਾਰ ‘ਚ ਸਦਮਾ

3

ਫਗਵਾੜਾ:03 july 2025 Aj DI Awaaj

Punjab Desk : ਪਿੰਡ ਗੰਧਵਾ ਨੇੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿ*ਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤ*ਕ ਦੀ ਪਛਾਣ ਨਵਜੋਤ ਕੁਮਾਰ ਪੁੱਤਰ ਦਿਲਬਾਗ ਰਾਜ ਵਾਸੀ ਪਿੰਡ ਗੰਧਵਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ, ਨਵਜੋਤ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ, ਜਦੋਂ ਰਾਹ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾਈਆਂ। ਗੰਭੀਰ ਜਖਮਾਂ ਕਾਰਨ ਉਸਦੀ ਮੌਕੇ ‘ਤੇ ਹੀ ਮੌ*ਤ ਹੋ ਗਈ।

ਥਾਣਾ ਸਤਨਾਮਪੁਰਾ ਦੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾ*ਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਅਤੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ।

ਹਸਪਤਾਲ ‘ਚ ਡਿਊਟੀ ‘ਤੇ ਮੌਜੂਦ ਡਾ. ਆਸ਼ੀਸ਼ ਜੈਟਲੀ ਨੇ ਪੁਸ਼ਟੀ ਕੀਤੀ ਕਿ ਨੌਜਵਾਨ ਦੀ ਮੌ*ਤ ਗੋਲੀ ਲੱਗਣ ਕਾਰਨ ਹੋਈ ਹੈ।

ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦੀ ਗ੍ਰਿਫਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।