ਖਰੜ ਦੇ ਬਡਾਲੀ ਪਿੰਡ ਵਿੱਚ ਦਿਨ-ਦਿਹਾੜੇ ਚਾ*ਕੂ ਮਾਰ ਕੇ ਨੌਜਵਾਨ ਦਾ ਕ*ਤਲ

30

ਖਰੜ: 15 June 2026 AJ DI Awaaj

Punjab Desk :  ਮੋਹਾਲੀ ਜ਼ਿਲ੍ਹੇ ਦੇ ਖਰੜ ਇਲਾਕੇ ਅਧੀਨ ਪੈਂਦੇ ਪਿੰਡ ਬਡਾਲੀ ਵਿੱਚ ਦਿਨ-ਦਿਹਾੜੇ ਇੱਕ ਪ੍ਰਵਾਸੀ ਨੌਜਵਾਨ ਦਾ ਚਾ*ਕੂ ਮਾਰ ਕੇ ਕ*ਤਲ ਕਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮ੍ਰਿ*ਤਕ ਦੀ ਪਛਾਣ ਸੰਨੀ ਪੁੱਤਰ ਸ਼ੀਸ਼ਪਾਲ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਬਡਾਲਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਇੱਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ, ਸੰਨੀ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦੋਂ ਕੁਝ ਵਿਅਕਤੀਆਂ ਨੇ ਉਸ ’ਤੇ ਚਾ*ਕੂ ਨਾਲ ਹਮਲਾ ਕਰ ਦਿੱਤਾ।

ਹਮਲਾ ਇੰਨਾ ਗੰਭੀਰ ਸੀ ਕਿ ਉਸ ਦੀ ਮੌਕੇ ’ਤੇ ਹੀ ਮੌ*ਤ ਹੋ ਗਈ। ਘਟਨਾ ਵੇਲੇ ਮੌਜੂਦ ਲੋਕਾਂ ਨੇ ਇੱਕ ਸ਼ੱਕੀ ਹਮ*ਲਾਵਰ ਨੂੰ ਕਾਬੂ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ।

ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾ*ਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਨੇ ਵੀ ਸਬੂਤ ਇਕੱਠੇ ਕੀਤੇ ਅਤੇ ਮੌਕੇ ਦੀ ਜਾਂਚ ਕੀਤੀ। ਹ*ਮਲੇ ਵਿੱਚ ਵਰਤਿਆ ਗਿਆ ਚਾ*ਕੂ ਵੀ ਬਰਾਮਦ ਕਰ ਲਿਆ ਗਿਆ ਹੈ।

ਮ੍ਰਿ*ਤਕ ਦੇ ਪਿਤਾ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦੇ ਹਨ ਅਤੇ ਉਨ੍ਹਾਂ ਦਾ ਪੁੱਤਰ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਉਨ੍ਹਾਂ ਨੂੰ ਹਾਲੇ ਤੱਕ ਕ*ਤਲ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਖਰੜ ਸਦਰ ਥਾਣੇ ਦੇ ਐੱਸਐੱਚਓ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇੱਕ ਮੁਲਜ਼ਮ ਨੂੰ ਗ੍ਰਿਫ਼*ਤਾਰ ਕਰਕੇ ਉਸ ਤੋਂ ਪੁੱਛਗਿੱਛ ਜਾਰੀ ਹੈ।