ਸੈਨਿਕ ਇੰਸਟੀਚਿਊਟ ਵਿਖੇ ਸ਼ਾਰਟ ਟਰਮ ਕੋਰਸਾਂ ਲਈ ਦਾਖ਼ਲਾ ਸ਼ੁਰੂ

29
logo

ਹੁਸ਼ਿਆਰਪੁਰ, 8 ਮਈ 2025 Aj Di Awaaj
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ ਕੈਂਪਸ ਵਿਚ ਰੈਗੂਲਰ ਡਿਪਲੋਮਾ/ਡਿਗਰੀ ਤੋਂ ਇਲਾਵਾ ਸ਼ਾਰਟ ਟਰਮ ਕੋਰਸ ਵੀ ਕਰਵਾਏ ਜਾਂਦੇ ਹਨ। ਇੰਸਟੀਚਿਊਟ ਦੇ ਡਾਇਰੈਕਟਰ ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਸੇਵਾਮੁਕਤ) ਨੇ ਦੱਸਿਆ ਕਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ  ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ ਅਤੇ ਪੁਰਸ਼/ਮਹਿਲਾਵਾਂ ਲਈ ਪੰਜਾਬ ਪੁਲਿਸ ਵਿਚ ਭਰਤੀ ਹੋਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ. ਸੀ/ਐਸ. ਟੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ  ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ  ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।
ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਤੋਂ ਇਲਾਵਾ ਬੇਸਿਕ ਕੰਪਿਊਟਰ ਕੋਰਸ ਵੀ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ।  ਬੇਸਿਕ ਕੰਪਿਊਟਰ ਕੋਰਸ ਦਾ ਸਮਾਂ 3 ਮਹੀਨੇ ਦਾ ਹੋਵੇਗਾ। ਇਸ ਵਿਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਿਜ਼ਰਵ ਕੈਟੇਗਰੀ (ਐਸ.ਸੀ ਐਸ.ਟੀ/ਬੀ.ਸੀ) ਅਤੇ ਹੋਰ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖ਼ਲਾ ਲੈ ਸਕਦੇ ਹਨ। ਜਿਸ ਵਿਚ ਵਿਦਿਆਰਥੀਆਂ ਨੂੰ ਐਮ.ਐਸ ਵਰਡ, ਐਮ.ਐਸ ਐਕਸਲ, ਐਮ.ਐਸ ਪਾਵਰਪੁਆਇੰਟ, ਪ੍ਰੋਗਰੈਮਿੰਗ ਇੰਨ ਜਾਵਾ, ਪ੍ਰੋਗਰੈਮਿੰਗ ਇੰਨ ਸੀ ਪਲੱਸ ਪਲੱਸ, ਐਚ. ਟੀ. ਐਮ. ਐਲ, ਪ੍ਰਿਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ। ਇਥੇ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ‘ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ.ਐਸ.ਓ ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਕਿਸੇ ਵੀ ਸਰਕਾਰੀ ਨੋਕਰੀ ਦੀ ਮੁੱਢਲੀ ਲੋੜ (120 ਘੰਟੇ ਦੀ ਪੜ੍ਹਾਈ) ਨੂੰ ਪੂਰਾ ਕਰਕੇ ਆਪਣੇ ਪੈਰ੍ਹਾਂ ‘ਤੇ ਖੜੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਬਾਹ ਚੰਗੇ ਢੰਗੇ ਨਾਲ ਕਰ ਸਕਣ।
ਇਨ੍ਹਾਂ ਕੋਰਸਾਂ ਵਿਚ ਦਾਖ਼ਲੇ ਸਬੰਧੀ ਜਾਣਕਾਰੀ ਇੰਸਟੀਚਿਊਟ ਵਿਚੋਂ ਕਿਸੇ ਵੀ ਕੰਮਕਾਜ਼ ਵਾਲੇ ਦਿਨ ਲਈ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰਬਰ  ਐਡਮਿਸ਼ਨ ਸੈੱਲ 94786-18790, 98157-05178, 01882-246812 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।