ਹੁਣ ਗੁਰਦਾਸਪੁਰ ਵਿਚ ਪੁਲਿਸ ਚੌਕੀ ਉਤੇ ਗ੍ਰਨੇਡ ਹਮਲਾ…

130

Grenade attack in Gurdaspur- ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਚੌਕੀ ਬਖਸ਼ੀਵਾਲ ‘ਚ ਗ੍ਰਨੇਡ ਹਮਲੇ ਦੀ ਖਬਰ ਹੈ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਈ ਹੈ।

Grenade attack in Gurdaspur- ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਕੀ ਬਖਸ਼ੀਵਾਲ ‘ਚ ਗ੍ਰਨੇਡ ਹਮਲੇ ਦੀ ਖਬਰ ਹੈ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਕਥਿਤ ਪੋਸਟ ਕਰਕੇ ਲਈ ਹੈ।

ਸੀਨੀਅਰ ਅਧਿਕਾਰੀਆਂ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ‘ਚ ਪਤਾ ਲੱਗਿਆ ਹੈ ਕਿ ਗ੍ਰਨੇਡ ਸੁੱਟਿਆ ਗਿਆ ਸੀ। ਫੋਰੈਂਸਿਕ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰੇਨੇਡ ਆਟੋ ਵਿੱਚੋਂ ਹੀ ਸੁੱਟਿਆ ਗਿਆ ਸੀ।