₹50 ਲੱਖ ਦੀ ਠੱ*ਗੀ: ਕੈਨੇਡਾ ਤੋਂ ਪਰਤੀ ਲਾੜੀ ਗ੍ਰਿ*ਫ਼ਤਾਰ

28

ਲੁਧਿਆਣਾ: 13 Oct 2026 AJ DI Awaaj

Punjab Desk :   ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਵਿਆਹ ਤੋਂ ਬਾਅਦ ਪਤੀ ਅਤੇ ਸਹੁਰੇ ਪਰਿਵਾਰ ਨਾਲ ਕਥਿਤ ਤੌਰ ’ਤੇ 50.61 ਲੱਖ ਰੁਪਏ ਦੀ ਠੱ*ਗੀ ਕਰਨ ਦੇ ਮਾਮਲੇ ਵਿੱਚ ਪੁਲਸ ਨੇ ਜਸਪ੍ਰੀਤ ਕੌਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿ*ਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੀ ਸੀ ਅਤੇ ਪਾਸਪੋਰਟ ਰੀਨਿਊ ਕਰਵਾਉਣ ਲਈ ਭਾਰਤ ਪਹੁੰਚੀ ਸੀ।

ਜਾਣਕਾਰੀ ਅਨੁਸਾਰ, ਰਾਏਕੋਟ ਦੇ ਪਿੰਡ ਬੋਪਾਰਾਏ ਖੁਰਦ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਦਾ ਵਿਆਹ 1 ਸਤੰਬਰ 2019 ਨੂੰ ਜਸਪ੍ਰੀਤ ਕੌਰ ਨਾਲ ਹੋਇਆ ਸੀ। ਦੋਸ਼ ਹੈ ਕਿ ਜਸਪ੍ਰੀਤ ਦੇ ਕੈਨੇਡਾ ਜਾਣ ਅਤੇ ਪੜ੍ਹਾਈ ਦੇ ਖਰਚਿਆਂ ਲਈ ਹਰਪ੍ਰੀਤ ਦੇ ਪਰਿਵਾਰ ਨੇ ਆਪਣੀ ਜ਼ਮੀਨ ਵੇਚ ਕੇ ਲੱਖਾਂ ਰੁਪਏ ਖਰਚ ਕੀਤੇ ਸਨ।

ਸ਼ਿਕਾਇਤਕਰਤਾ ਮੁਤਾਬਕ, ਵਿਆਹ ਤੋਂ ਬਾਅਦ ਜਸਪ੍ਰੀਤ ਕੌਰ ਕੈਨੇਡਾ ਚਲੀ ਗਈ, ਪਰ ਉਸ ਨੇ ਪਤੀ ਨੂੰ ਉੱਥੇ ਬੁਲਾਉਣ ਅਤੇ ਵਿਆਹ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਵਾਅਦੇ ਪੂਰੇ ਨਹੀਂ ਕੀਤੇ। ਇਸ ਤੋਂ ਬਾਅਦ ਪਤੀ ਅਤੇ ਉਸ ਦੇ ਪਰਿਵਾਰ ਨਾਲ ਸੰਪਰਕ ਵੀ ਬੰਦ ਕਰ ਦਿੱਤਾ ਗਿਆ।

ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਸਾਲ 2020 ਦੌਰਾਨ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਜਸਪ੍ਰੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ ਹੋਰ ਵਿਅਕਤੀਆਂ ’ਤੇ ਕੁੱਲ 50,61,000 ਰੁਪਏ ਦੀ ਠੱ*ਗੀ ਕਰਨ ਦੇ ਦੋਸ਼ ਲਗਾਏ ਸਨ।

ਪੁਲਸ ਨੇ ਜਸਪ੍ਰੀਤ ਕੌਰ ਦੇ ਭਾਰਤ ਆਉਣ ’ਤੇ ਉਸ ਨੂੰ ਗ੍ਰਿ*ਫ਼ਤਾਰ ਕਰਨ ਲਈ ਏਅਰਪੋਰਟ ਸੁਰੱਖਿਆ ਨੂੰ ਸੂਚਿਤ ਕੀਤਾ ਹੋਇਆ ਸੀ। ਦਿੱਲੀ ਏਅਰਪੋਰਟ ’ਤੇ ਪਹੁੰਚਣ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਰਾਏਕੋਟ ਪੁਲਸ ਨੇ ਗ੍ਰਿ*ਫ਼ਤਾਰ ਕਰ ਲਿਆ।

ਪੁਲਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਰਿ*ਮਾਂਡ ਹਾਸਲ ਕੀਤਾ ਹੈ। ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ।